HOME ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਐਨ ਐਸ ਐਸ ਦਿਵਸ ਮੌਕੇ ਸਮਾਗਮ ਕਰਵਾਇਆ

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਐਨ ਐਸ ਐਸ ਦਿਵਸ ਮੌਕੇ ਸਮਾਗਮ ਕਰਵਾਇਆ

1

ਬੰਗਾ/ਨਵਾਂਸ਼ਹਿਰ  (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐੱਨ ਐੱਸ ਐੱਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਜੀ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਅਫ਼ਸਰ ਪ੍ਰੋ ਵਿਪਨ ਅਤੇ ਡਾ.ਨਿਰਮਲਜੀਤ ਕੌਰ ਦੇ ਯਤਨਾਂ ਸਦਕਾ ਐੱਨ.ਐੱਸ.ਐੱਸ ਦਿਵਸ ਮਨਾਇਆ ਗਿਆ। ਇਸ ਮੌਕੇ ਸ. ਗੁਰਚਰਨ ਸਿੰਘ ਸ਼ੇਰਗਿੱਲ (ਸੰਸਥਾਪਕ ਅਮਰਦੀਪ ਸ਼ੇਰਗਿੱਲ ਕਾਲਜ) ਨੇ ਮੁੱਖ ਮਹਿਮਾਨ ਵਜੋਂ ਅਤੇ ਸ. ਸੁਰਿੰਦਰ ਸਿੰਘ ਢੀਂਡਸਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰਿੰਸੀਪਲ ਡਾ. ਤਰਸੇਮ ਸਿੰਘ ਜੀ ਨੇ ਸੁਆਗਤੀ ਸ਼ਬਦ ਸਾਂਝੇ ਕਰਦਿਆਂ ਮਹਿਮਾਨਾਂ ਦਾ ਫੁੱਲਾਂ ਨਾਲ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਕੌਮੀ ਸੇਵਾ ਯੋਜਨਾ ਦੇ ਮਨੋਰਥਾਂ ਬਾਰੇ ਜਾਣਕਾਰੀ ਵੀ ਪ੍ਰਦਾਨ ਕੀਤੀ। ਮੁੱਖ ਮਹਿਮਾਨ ਸ. ਸ਼ੇਰਗਿੱਲ ਸਾਹਿਬ ਨੇ ਆਪਣੇ ਸੰਬੋਧਨ ਵਿੱਚ ਅਮਰਦੀਪ ਸ਼ੇਰਗਿੱਲ ਕਾਲਜ ਦੇ ਨਿਰਮਾਣ ਬਾਰੇ ਦੱਸਦਿਆ ਵੱਧ ਤੋਂ ਵੱਧ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।ਸ. ਢੀਂਡਸਾ ਜੀ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਅਨੁਭਵਾਂ ਦੀ ਸਾਂਝ ਪਾਈ। ਵਿਭਾਗ ਵੱਲੋਂ ਐੱਨ.ਐੱਸ.ਐੱਸ ਦਿਵਸ ਨੂੰ ਸਮਰਪਿਤ ਕਵਿਤਾ, ਭਾਸ਼ਣ ਅਤੇ ਵਾਦ-ਵਿਵਾਦ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਕਰਨ ਰਾਣਾ,ਮਹਿਮਾ, ਸੁਖਮਨਵੀਰ ਸਿੰਘ, ਹਰਜਿੰਦਰ, ਜਸਕਰਨ, ਦਮਨਪ੍ਰੀਤ ਕੌਰ, ਗੁਰਵੀਰ, ਪ੍ਰਥਾ, ਲੱਛਮੀ, ਇੰਦਰਜੀਤ ਸਿੰਘ ਜੇਤੂ ਰਹੇ। ਇਹਨਾਂ ਮੁਕਾਬਲਿਆਂ ਦੀ ਜੱਜਮੈਂਟ ਪ੍ਰੋ. ਨੀਲਮ ਅਤੇ ਪ੍ਰੋ. ਕਿਸ਼ੋਰ ਕੁਮਾਰ ਵੱਲੋਂ ਨਿਭਾਈ ਗਈ। ਇਸ ਮੌਕੇ ਵਲੰਟੀਅਰ ਸੁਖਮਨਵੀਰ ਸਿੰਘ ਵੱਲੋਂ ਐੱਨ.ਐੱਸ.ਐੱਸ ਦਿਵਸ ਦੀ ਮਹੱਤਤਾ ਅਤੇ ਵਿਭਾਗੀ ਗਤੀਵਿਧੀਆਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ।ਇਸ ਮੌਕੇ ਕਲਾ ਅਤੇ ਸੱਭਿਆਚਾਰਕ ਵਿਭਾਗ ਦੇ ਡੀਨ ਡਾ. ਗੁਰਵਿੰਦਰ ਸਿੰਘ, ਡੀਨ ਸਹਾਇਕ ਪ੍ਰੋ. ਤਜਿੰਦਰ ਸਿੰਘ, ਪ੍ਰੋ. ਮਨਮੰਤ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਸਮਾਗਮ ਵਿੱਚ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ.ਆਬਿਦ ਵਕਾਰ,ਡਾ. ਹਰਜੋਤ ਸਿੰਘ, ਪ੍ਰੋ. ਓਂਕਾਰ ਸਿੱਧੂ, ਪ੍ਰੋ. ਚਰਨਦੀਪ ਸੈਣੀ ਨੇ ਸ਼ਿਰਕਤ ਕੀਤੀ। ਸਮਾਗਮ ਦੇ ਅੰਤ ਵਿੱਚ ਪ੍ਰੋ. ਵਿਪਨ ਵੱਲੋਂ ਧੰਨਵਾਦੀ ਸ਼ਬਦ ਸਾਂਝੇ ਕੀਤੇ ਗਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣਾ ਘਰ ਆਮ ਆਦਮੀ ਕਲੀਨਿਕ ਲਈ ਦਿੱਤਾ
Next articleਗੁਰਦੁਆਰਾ ਸਾਹਿਬ ਕੰਗ ਮਾਈ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਇਕ ਲੱਖ ਰੁਪਏ ਦਾ ਯੋਗਦਾਨ