ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਮਨਾਇਆ ਗਿਆ ਰਾਸ਼ਟਰੀ ਖੇਡ ਦਿਵਸ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਜਗਤ ਪ੍ਰਸਿੱਧ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਸਿੱਖ ਨੈਸ਼ਨਲ ਕਾਲਜ, ਚਰਨ ਕੰਵਲ ਬੰਗਾ ਦੇ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਵਲੋਂ ਪ੍ਰਿੰਸੀਪਲ ਡਾਕਟਰ ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਜਿਸ ਵਿੱਚ ਕਾਲਜ ਦੀਆਂ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਤੋਂ ਇਲਾਵਾ ਕਾਲਜ ਵਿਦਿਆਰਥੀ ਹਾਜ਼ਰ ਹੋਏ। ਇਸ ਮੌਕੇ ਪ੍ਰਿੰਸੀਪਲ ਸਾਹਿਬ, ਸਟਾਫ਼ ਤੇ ਖਿਡਾਰੀਆਂ ਨੇ ਖੇਡ ਦਿਵਸ ਦੇ ਹੀਰੋ ਮੇਜਰ ਧਿਆਨ ਚੰਦ ਦੀ ਤਸਵੀਰ ‘ਤੇ ਸ਼ਰਧਾ ਸੁਮਨ ਅਰਪਿਤ ਕੀਤੇ। ਖਿਡਾਰੀਆਂ ਅੰਦਰ ਖੇਡ ਭਾਵਨਾ ਨੂੰ ਬੜਾਵਾ ਦੇਣ ਲਈ ਪ੍ਰਿੰਸੀਪਲ ਡਾਕਟਰ ਤਰਸੇਮ ਸਿੰਘ ਭਿੰਡਰ ਨੇ ਆਖਿਆ ਕਿ ਸਾਧਾਰਨ ਰਾਜਪੂਤ ਪਰਿਵਾਰ ਵਿੱਚ ਜਨਮੇ ਧਿਆਨ ਚੰਦ ਨੇ ਕਰੜੀ ਮਿਹਨਤ ਕਰਕੇ ਆਪਣੀ ਖੇਡ ਦਾ ਲੋਹਾ ਹਰ ਥਾਂ ਮਨਵਾਇਆ। ਜਿਸ ਦੀ ਬਦੌਲਤ ਉਸ ਦਾ ਨਾਂ ਇਤਿਹਾਸ ਦੇ ਪੰਨਿਆਂ ‘ਤੇ ਸੁਨਹਿਰੀ ਅੱਖਰਾਂ ਨਾਲ ਲਿਖਿਆ ਗਿਆ। ਸੋ ਐਸੇ ਮਹਾਨ ਖਿਡਾਰੀ ਨੂੰ ਸੱਚਾ ਆਦਰਸ਼ ਮੰਨ ਕੇ ਸੱਚੀ ਲਗਨ ਨਾਲ ਮਿਹਨਤ ਕਰਨੀ ਚਾਹੀਦੀ ਹੈ। ਇਸ ਮੌਕੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਸਮੇਂ ਪ੍ਰੋ. ਮੁਨੀਸ਼ ਸੰਧੀਰ(ਡੀਨ ਸਪੋਰਟਸ), ਡਾਕਟਰ ਗੁਰਵਿੰਦਰ ਸਿੰਘ, ਪ੍ਰੋ. ਵਿਪਨ, ਪ੍ਰੋ. ਜੋਤੀ ਪ੍ਰਕਾਸ਼,ਪ੍ਰੋ. ਗੁਰਪ੍ਰੀਤ ਸਿੰਘ,ਪ੍ਰੋ. ਕਿਸ਼ੋਰ ਕੁਮਾਰ ਤੇ ਪ੍ਰੋ. ਉਂਕਾਰ ਸਿੰਘ ਸਿੱਧੂ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਜਥੇਦਾਰ ਅੰਗਰੇਜ਼ ਸਿੰਘ ਸੰਧੂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਘੱਟੋ ਘੱਟ ਸਮਰਥਨ ਮੁੱਲ ਕਿਸਾਨਾਂ ਦਾ ਹੱਕ – ਅੰਗਰੇਜ਼ ਸੰਧੂ
Next article4 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲੇ ਕਰਵਾਏ ਜਾਣਗੇ – ਤੀਕਸ਼ਨ ਸੂਦ