ਨਵਾਂਸ਼ਹਿਰ/ਬੰਗਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਦੇ ਐੱਨ ਐੱਸ ਐੱਸ ਯੂਨਿਟ ਵੱਲੋਂ ਕੇਂਦਰ ਸਰਕਾਰ ਦੇ ਹੁਕਮਾਂ ਅਨੁਸਾਰ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਸਫ਼ਾਈ ਕਾਰਜ ਦਾ ਆਗਾਜ਼ ਕੀਤਾ ਗਿਆ। ਇਸ ਬਾਬਤ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ ਨੌਜਵਾਨ ਵਿਦਿਆਰਥੀ ਇਸ ਕਾਰਜ ਨੂੰ ਆਪਣਾ ਇਖ਼ਲਾਕੀ ਫ਼ਰਜ਼ ਸਮਝਦੇ ਹੋਏ ਜੰਗੀ ਪੱਧਰ ਤੇ ਸਫ਼ਾਈ ਕਾਰਜਾਂ ਵਿੱਚ ਜੁਟੇ ਹਨ, ਜਿਸ ਵਿੱਚ ਉਹ ਕਾਲਜ ਕੈਂਪਸ, ਕਲਾਸਾਂ ਦੇ ਕਮਰੇ, ਲੈਬਾਂ ਤੇ ਗਰਾਂਊਂਡ ਆਦਿ ਦੀ ਸਫ਼ਾਈ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਨੌਜਵਾਨ ਪੀੜ੍ਹੀ ਸਮਾਜ ਦੇ ਕੰਮਾਂ ਵਿੱਚ ਉਤਸ਼ਾਹ ਦਿਖਾਉਂਦੀ ਹੈ ਉੱਥੇ ਉਨ੍ਹਾਂ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਗਿਰਾਵਟ ਨਹੀਂ ਆ ਸਕਦੀ। ਇਸ ਮੁਹਿੰਮ ਦੀ ਅਗਵਾਈ ਐੱਨ.ਐੱਸ.ਐੱਸ. ਅਫ਼ਸਰ ਪ੍ਰੋ. ਵਿਪਨ ਅਤੇ ਡਾ. ਨਿਰਮਲਜੀਤ ਕੌਰ ਕਰ ਰਹੇ ਹਨ। ਇਸ ਮੌਕੇ ਵਿਦਿਆਰਥੀਆਂ ਨੇ ਆਪੋ-ਆਪਣੇ ਪਿੰਡ-ਸ਼ਹਿਰ ਇਸ ਮੁਹਿੰਮ ਦਾ ਹੋਕਾ ਦੇਣ ਦਾ ਪ੍ਰਣ ਵੀ ਕੀਤਾ। ਇਸ ਮੌਕੇ ਡਾ. ਗੁਰਵਿੰਦਰ ਸਿੰਘ, ਮਨਮੰਤ ਸਿੰਘ ਲਾਇਬ੍ਰੇਰੀਅਨ ਤੇ ਪ੍ਰੋ. ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly