ਨਵਾਂਸ਼ਹਿਰ/ਬੰਗਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸਮਾਜਿਕ ਸਾਂਝ ਸੰਸਥਾ ਬੰਗਾ ਵੱਲੋਂ ਅਕਾਦਮਿਕ, ਕਲਾ ਤੇ ਸੱਭਿਆਚਾਰ, ਖੇਡਾਂ, ਐੱਨ ਸੀ ਸੀ ਅਤੇ ਐੱਨ ਐੱਸ ਐੱਸ ਆਦਿ ਖੇਤਰਾਂ ‘ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਮਾਣ-ਸਨਮਾਨ ਕੀਤਾ ਗਿਆ। ਸਨਮਾਨ ਦੀ ਇਹ ਰਸਮ ਮੁੱਖ ਮਹਿਮਾਨ ਡਾ. ਬਖਸ਼ੀਸ਼ ਸਿੰਘ (ਕਰਨ ਹਸਪਤਾਲ ਬੰਗਾ) ਨੇ ਨਿਭਾਈ। ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਜੀ ਨੇ ਮੁੱਖ ਮਹਿਮਾਨ ਡਾ. ਬਖਸ਼ੀਸ਼ ਸਿੰਘ,ਸੰਸਥਾ ਦੇ ਪ੍ਰਬੰਧਕ ਸੁਰਜੀਤ ਮਜਾਰੀ ਤੇ ਅਮਰਜੀਤ ਸਿੰਘ ਜੀਂਦੋਵਾਲ ਤੇ ਬਾਕੀ ਮੈਂਬਰ ਸਾਹਿਬਾਨ ਦਾ ਧੰਨਵਾਦ ਕੀਤਾ ਤੇ ਸਨਮਾਨਿਤ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly