ਸਿੱਖ ਨੈਸ਼ਨਲ ਕਾਲਜ ਬੰਗਾ ‘ਚ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ

ਨਵਾਂਸ਼ਹਿਰ/ਬੰਗਾ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਬੰਗਾ ਵੱਲੋਂ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐੱਨ. ਐੱਸ. ਐੱਸ ਵਿੰਗ ਦੇ ਸਹਿਯੋਗ ਸਦਕਾ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਜਿਸ ਵਿਚ ਕਾਲਜ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਜੀ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਇਲਾਕਾ ਨਿਵਾਸੀਆਂ ਦਾ ਸੁਆਗਤ ਕੀਤਾ ਗਿਆ ਅਤੇ ਇਸ ਮੁਹਿੰਮ ਤਹਿਤ ਸਭ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਦੇ ਵਲੰਟੀਅਰਾਂ ਵਿਦਿਆਰਥੀਆਂ ਮਨਜਿੰਦਰ ਕੌਰ, ਗੁਰਪ੍ਰੀਤ ਸਿੰਘ ਅਤੇ ਸੁਖਮਨਵੀਰ ਸਿੰਘ ਵੱਲੋਂ ਆਪਣੇ-ਆਪਣੇ ਵਿਚਾਰ ਪੇਸ਼ ਕਰਦਿਆਂ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਅਤੇ ਇਹ ਪ੍ਰਣ ਲੈਣ ਲਈ ਕਿਹਾ ਗਿਆ ਕਿ ਅਸੀਂ ਆਪਣੇ ਆਲੇ ਦੁਆਲੇ ਅਜਿਹੀਆਂ ਕੋਹੜ ਰੂਪੀ ਬਿਮਾਰੀਆਂ ਨੂੰ ਜਨਮ ਨਹੀਂ ਲੈਣ ਦੇਵਾਂਗੇ ਉਹਨਾਂ ਕਿਹਾ ਕਿ ਜ਼ਿੰਦਗੀ ਦੀਆਂ ਸਮੱਸਿਆਵਾਂ ਨੂੰ ਸੰਘਰਸ਼ ਨਾਲ ਜਿੱਤਿਆ ਜਾ ਸਕਦਾ ਹੈ ਨਾ ਕਿ ਨਸ਼ਿਆਂ ਨਾਲ। ਇਸ ਸਮਾਗਮ ਵਿਚ ਖ਼ਾਸ ਤੌਰ ਤੇ ਪਹੁੰਚੇ ਸਬ ਇੰਸਪੈਕਟਰ ਸ੍ਰੀ ਰਾਮ ਲਾਲ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਕਿ ਉਹ ਨਸ਼ਾ ਤਸਕਰਾਂ ਅਤੇ ਅਨਸਰਾਂ ਦੀ ਜਾਣਕਾਰੀ ਬਿਨਾਂ ਕਿਸੇ ਡਰ ਦੇ ਪੁਲਿਸ ਵਿਭਾਗ ਨਾਲ ਸਾਂਝੀ ਕਰ ਸਕਦੇ ਹਨ ਅਤੇ ਨਰੋਏ ਸਮਾਜ ਦੀ ਸਿਰਜਣਾ ਕਰਨ ਵਿਚ ਆਪਣਾ ਯੋਗਦਾਨ ਪਾ ਕੇ ਸਮਾਜ ਨੂੰ ਨਵੀਂ ਸੇਧ ਦੇ ਸਕਦੇ ਹਨ। ਉਹਨਾਂ ਇਹ ਵੀ ਕਿਹਾ ਕਿ ਸਾਨੂੰ ਨਸ਼ਿਆ ਦੇ ਆਦੀ ਵਿਅਕਤੀ ਨੂੰ ਪਿਆਰ ਨਾਲ ਸਮਝਾ ਕੇ ਇਸ ਦਲਦਲ ਵਿਚੋਂ ਬਾਹਰ ਕੱਢਣ ਵਿਚ ਸਹਾਇਤਾ ਕਰਨੀ ਚਾਹੀਦੀ ਹੈ।ਇਸ ਮੌਕੇ ਡਾ. ਨਿਰਮਲਜੀਤ ਕੌਰ ਅਤੇ ਪ੍ਰੋ. ਵਿਪਨ ਵੱਲੋਂ ਵੀ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਸਮਾਗਮ ਵਿਚ ਪ੍ਰੋ. ਆਬਿਦ ਵਕਾਰ,ਪੁਲਸ ਵਿਭਾਗ ਤੋਂ ਏ. ਐੱਸ. ਆਈ ਰਾਕੇਸ਼ ਕੁਮਾਰ ਅਤੇ ਉਹਨਾਂ ਦੇ ਸਾਥੀਆਂ ਸਮੇਤ ਜੀਂਦੋਵਾਲ ਪਿੰਡ ਦੀ ਪੰਚਾਇਤ ਦੇ ਮੋਹਤਬਰ ਵਿਅਕਤੀ ਅਤੇ ਕਾਲਜ ਦਾ ਸਟਾਫ਼ ਹਾਜ਼ਰ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਵਾਤਾਵਰਨ – ਪ੍ਰੇਮੀ ਮਾਸਟਰ ਸੰਜੀਵ ਧਰਮਾਣੀ ਨੇ ਪੌਦੇ ਲਗਾਉਣ ਦਾ ਬਣਾਇਆ ਰਿਕਾਰਡ
Next articleਬਾਰ੍ਹਵੀਂ ਪਾਸ ਲੜਕੀਆਂ ਲਈ ਕਮਿਸ਼ਨਡ ਅਫ਼ਸਰ ਵਜੋਂ ਕੈਰੀਅਰ ਸ਼ੁਰੂ ਕਰਨ ਦਾ ਸੁਨਹਿਰੀ ਮੌਕਾ – ਅੰਕੁਰਜੀਤ ਸਿੰਘ