HOME ਸਿੱਖ ਨੈਸ਼ਨਲ ਕਾਲਜ ਦੇ ਕਾਮਰਸ ਵਿਭਾਗ ਦੇ ਵਿਦਿਆਰਥੀ ਰਹੇ ਜ਼ਿਲ੍ਹੇ ‘ਚੋਂ ਅੱਵਲ

ਸਿੱਖ ਨੈਸ਼ਨਲ ਕਾਲਜ ਦੇ ਕਾਮਰਸ ਵਿਭਾਗ ਦੇ ਵਿਦਿਆਰਥੀ ਰਹੇ ਜ਼ਿਲ੍ਹੇ ‘ਚੋਂ ਅੱਵਲ

5

ਬੰਗਾ/ਨਵਾਂਸ਼ਹਿਰ   (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਆਯੋਜਿਤ ਐੱਮ.ਕਾਮ. ਸਮੈਸਟਰ ਦੂਜਾ ਦੀ ਪ੍ਰੀਖਿਆ ‘ਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜਿਆਂ ਨਾਲ ਸੰਸਥਾ ਦੇ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਖੁਸ਼ੀ ਜ਼ਾਹਰ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ 8.59 ਐੱਸ ਜੀ ਪੀ ਏ ਨਾਲ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਨਾਲ ਹੀ ਵਿਦਿਆਰਥਣ ਲਿਪਸੀ ਤੇ ਦਮਨਪ੍ਰੀਤ ਕੌਰ ਦੋਵਾਂ ਨੇ 8.41 ਅਤੇ ਗਗਨਪ੍ਰੀਤ ਕੌਰ ਤੇ ਸੰਦੀਪ ਕੌਰ ਨੇ 8.23 ਐੱਸ ਜੀ ਪੀ ਏ ਨਾਲ ਜ਼ਿਲ੍ਹੇ ‘ਚੋਂ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਪ੍ਰਾਪਤੀ ਲਈ ਪ੍ਰਿੰਸੀਪਲ ਸਾਹਿਬ ਨੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਇਸ ਵਿਭਾਗ ਦੇ ਨਤੀਜੇ ਹਮੇਸ਼ਾ ਬਿਹਤਰ ਹੁੰਦੇ ਹਨ। ਇਸ ਮੌਕੇ ਡਾ. ਕਮਲਦੀਪ ਕੌਰ ਨੇ ਦੱਸਿਆ ਕਿ ਪ੍ਰੀਖਿਆ ਲਈ ਦਸ ਵਿਦਿਆਰਥੀ ਅਪੀਅਰ ਹੋਏ ਸਨ ਤੇ ਸਾਰਿਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਕਾਲਜ ਦੀ ਸਥਾਨਕ ਪ੍ਰਬੰਧਕੀ ਕਮੇਟੀ ਦੇ ਸਕੱਤਰ ਸ. ਜਰਨੈਲ ਸਿੰਘ ਪੱਲੀ ਝਿੱਕੀ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਪੌਦੇ ਦੇ ਕੇ ਸਨਮਾਨਿਤ ਕੀਤਾ ਤੇ ਪੜ੍ਹਾਈ ਪ੍ਰਤੀ ਆਪਣੀ ਲਗਨ ਨੂੰ ਹੋਰ ਵੀ ਦ੍ਰਿੜ੍ਹ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਦਵਿੰਦਰ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਹਰਦੀਪ ਕੌਰ, ਪ੍ਰੋ. ਪ੍ਰਿਆ ਲੱਧੜ, ਪ੍ਰੋ. ਅਵਨੀਤ ਕੌਰ, ਪ੍ਰੋ. ਦੀਪਿਕਾ, ਪ੍ਰੋ. ਗੁਰਿੰਦਰ ਕੌਰ ਅਤੇ ਪ੍ਰੋ ਮਨੀਸ਼ਾ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਭਗਵੰਤ ਮਾਨ ਦੀ ਸਰਕਾਰ ਵਲੋਂ ਔੜ ਬਲਾਕ ਨੂੰ ਖਤਮ ਕਰਨ ਦੇ ਵਿਰੁੱਧ 18ਤਰੀਕ ਔੜ ਵਿਖੇ ਜਨਤਕ ਇਕਠ
Next articleਵਿਧਾਇਕ ਡਾ. ਇਸ਼ਾਂਕ ਚੱਬੇਵਾਲ ਨੇ ਫਤਿਹਪੁਰ ਅਤੇ ਢੱਕੋ ਪਿੰਡਾਂ ਵਿੱਚ ਲੋਕਾਂ ਨੂੰ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਜਾਗਰੂਕ ਕੀਤਾ