HOME ਕਿਸਾਨ ਮੇਲੇ ਤੇ ਸਿੱਖ ਪ੍ਰਚਾਰਕ ਹਰਪ੍ਰੀਤ ਸਿੰਘ ਮਖੂ ਨੇ ਖੂਨਦਾਨ ਕਰਕੇ ਕੈਂਪ...

ਕਿਸਾਨ ਮੇਲੇ ਤੇ ਸਿੱਖ ਪ੍ਰਚਾਰਕ ਹਰਪ੍ਰੀਤ ਸਿੰਘ ਮਖੂ ਨੇ ਖੂਨਦਾਨ ਕਰਕੇ ਕੈਂਪ ਦੀ ਆਰੰਭਤਾ ਕੀਤੀ

1
 ਕਿਸਾਨਾਂ ਨੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਵਡਾ ਯੋਗਦਾਨ ਪਾਇਆ-ਬਾਬਾ ਸੁਖਬੀਰ ਸਿੰਘ 
ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਕਿਸਾਨ ਮੇਲੇ ਮੌਕੇ ਤੇ ਮਨੁੱਖਤਾ ਦੇ ਭਲੇ ਲਈ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 877ਵਾਂ ਮਹਾਨ ਖੂਨਦਾਨ ਕੈਂਪ ਪੀ.ਏ.ਯੂ, ਲੁਧਿਆਣਾ ਵਿਖੇ ਲਗਾਇਆ ਗਿਆ। ਇਸ ਮੌਕੇ ਤੇ ਮਹਾਨ ਖੂਨਦਾਨ ਕੈਂਪ ਦੀ ਆਰੰਭਤਾ ਪੰਥ ਪ੍ਰਸਿੱਧ ਕਥਾਵਾਚਕ ਸਿੱਖ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਮਖੂ ਨੇ ਖੂਨਦਾਨ ਕਰਕੇ ਕੀਤੀ।ਇਸ ਸਮੇਂ ਮਹਾਨ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਬਾਬਾ ਸੁਖਬੀਰ ਸਿੰਘ ਸਰਪ੍ਰਸਤ ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ ਨੇ ਕਿਹਾ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ । ਮਰੀਜ਼ਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਹਰ ਤੰਦਰੂਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਬਾਬਾ ਸੁਖਬੀਰ ਸਿੰਘ ਖਾਲਸਾ ਅਤੇ ਸ੍ਰ.ਜਸਵੰਤ ਸਿੰਘ ਛਾਪਾ ਪ੍ਰਧਾਨ ਸਰਬੱਤ ਦਾ ਭਲਾ (ਚੈ:) ਟ੍ਰਸਟ ਲੁਧਿਆਣਾ ਨੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਲਾਘਾ ਕੀਤੀ ਅਤੇ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਬਲਦੇਵ ਸਿੰਘ ਸੰਧੂ ਨੇ ਦੱਸਿਆ ਖੂਨਦਾਨ ਕੈਂਪ ਦੌਰਾਨ ਇੰਡਸ ਹਸਪਤਾਲ ਦੇ ਨਿੱਘੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਤੇ ਬਲਦੇਵ ਸਿੰਘ ਭੁੱਲਰ, ਕਰਨੈਲ ਸਿੰਘ ਐੱਮ.ਏ., ਗੁਰਦੀਪ ਸਿੰਘ ਗਰੇਵਾਲ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਐਕਿਊਪੰਕਚਰ ਹਸਪਤਾਲ ਅਤੇ ਸਿੱਖਿਆ ਕੇਂਦਰ ਵੱਲੋਂ ਏਡਜ਼ ਅਤੇ ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
Next articleਗਰਭ ਅਵਸਥਾ ਦੌਰਾਨ ਕਮਜ਼ੋਰੀ, ਚੱਕਰ ਆਉਣੇ ਅਤੇ ਥਕਾਵਟ? ਕੀ ਇਹ ਅਨੀਮੀਆ ਹੋ ਸਕਦਾ ਹੈ? ਜਾਣੋ ਕੀ ਕਰਨਾ ਹੈ।