ਕੈਥਲ ਅਤੇ ਬਕਸਰ ਚ ਸਿੱਖ ਨੌਜਵਾਨਾਂ ਤੇ ਹਮਲੇ ਨਰਿੰਦਰ ਮੋਦੀ ਸਰਕਾਰ ਦੀ ਫਿਰਕੂ ਰਾਜਨੀਤੀ ਦਾ ਸਿੱਟਾ :- ਸਿੰਗੜੀਵਾਲਾ

ਗੁਰਨਾਮ ਸਿੰਘ ਸਿੰਗੜੀਵਾਲਾ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)

ਹੁਸ਼ਿਆਰਪੁਰ (ਸਮਾਜ ਵੀਕਲੀ)( ਤਰਸੇਮ ਦੀਵਾਨਾ ) ਨਰਿੰਦਰ ਮੋਦੀ ਦੀ ਪਿਛਲੀ ਸਰਕਾਰ ਸਮੇਂ ਸਿੱਖ ਕੌਮ ਦੀ ਆਜ਼ਾਦੀ ਅਤੇ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲੇ ਸਿੱਖ ਆਗੂਆਂ ਦੀ ਵਿਦੇਸ਼ਾਂ ਅਤੇ ਦੇਸ਼ ਅੰਦਰ ਵਿਸ਼ੇਸ਼ ਨੀਤੀ ਅਧੀਨ ਕਤਲੇਆਮ ਤੋਂ ਬਾਅਦ ਪਹਿਲਾਂ ਕੈਥਲ ਅਤੇ ਹੁਣ ਬਿਹਾਰ ਦੇ ਬਕਸਰ ਜ਼ਿਲ੍ਹੇ ਵਿੱਚ ਸਿੱਖ ਨੌਜਵਾਨਾਂ ਤੇ ਹਮਲਾ ਕਰਕੇ ਜਖਮੀ ਕਰਨ ਤੇ ਨਰਿੰਦਰ ਮੋਦੀ ਸਰਕਾਰ ਦੀ ਫਿਰਕੂ ਰਾਜਨੀਤੀ ਦਾ ਸਿੱਟਾ ਕਰਾਰ ਦਿੰਦਿਆਂ ਸਖਤ ਨਿਖੇਧੀ ਕੀਤੀ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਗੁਆਂਡੀ ਰਾਜ ਹਰਿਆਣਾ ਚ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਦੀਆਂ ਖਬਰਾਂ ਦੀ ਸਿਆਈ ਅਜੇ ਸੁੱਕੀ ਵੀ ਨਹੀਂ ਸੀ ਤੇ ਹੁਣ ਬਿਹਾਰ ਤੋਂ ਸਿੱਖ ਨੌਜਵਾਨ ਦੇਪੇਂਦਰ ਸਿੰਘ ਕਾਕਾ ਦੀ ਬੇਰਹਿਮੀ ਨਾਲ ਕੁੱਟਮਾਰ ਦੀ ਖਬਰ ਨੇ ਫਿਰ 1984 ‘ਚ ਦੇਸ਼ ਅੰਦਰ ਹੋਏ ਸਿੱਖਾਂ ਦੇ ਕਤਲੇਆਮ ਦੀ ਯਾਦ ਤਾਜ਼ਾ ਕਰਵਾ ਦਿੱਤੀ ਉਹਨਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੀਆਂ ਸਿੱਖ ਵਿਰੋਧੀ ਸਾਜਿਸ਼ਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੰਘੇ ਜਗੀਰ ਦੇ ਬਾਬਾ ਚੁੱਪ ਸ਼ਾਹ ਜੀ ਦਾ ਜੋੜ ਮੇਲਾ 20-21 ਨੂੰ ਹੋਵੇਗਾ
Next article‘EVM ਹੈਕ ਹੋ ਸਕਦੀ ਹੈ’, ਐਲੋਨ ਮਸਕ ਨੇ ਕੀਤਾ ਦਾਅਵਾ