HOME ਹੜ੍ਹ ਪੀੜਤਾਂ ਦੀ ਮਦਦ ਲਈ ਸਿੱਖਿਆ ਵਿਭਾਗ ਨੇ ਸੌਂਪਿਆ 18 ਲੱਖ ਦਾ...

ਹੜ੍ਹ ਪੀੜਤਾਂ ਦੀ ਮਦਦ ਲਈ ਸਿੱਖਿਆ ਵਿਭਾਗ ਨੇ ਸੌਂਪਿਆ 18 ਲੱਖ ਦਾ ਚੈਕ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ)  ਜ਼ਿਲ੍ਹਾ ਸਿੱਖਿਆ ਅਧਿਕਾਰੀ ਲਲਿਤਾ ਅਰੋੜਾ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ 18 ਲੱਖ ਰੁਪਏ ਦਾ ਚੈਕ ਅੱਜ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੂੰ ਭੇਂਟ ਕੀਤਾ ਗਿਆ। ਇਸ ਮੌਕੇ ਟਾਂਡਾ ਦੇ ਐਸ.ਡੀ.ਐਮ. ਪਰਮਪ੍ਰੀਤ ਸਿੰਘ, ਉਪ-ਜ਼ਿਲ੍ਹਾ ਸਿੱਖਿਆ ਅਧਿਕਾਰੀ ਅਮਨਦੀਪ ਸ਼ਰਮਾ ਸਮੇਤ ਵਿਭਾਗੀ ਅਧਿਕਾਰੀ ਤੇ ਪ੍ਰਿੰਸਿਪਲ ਖ਼ਾਸ ਤੌਰ ‘ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿੱਖਿਆ ਵਿਭਾਗ ਦੀ ਇਸ ਸੰਵੇਦਨਸ਼ੀਲ ਪਹਿਲ ਦੀ ਸਰਾਹਨਾ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਆਈ ਕੁਦਰਤੀ ਆਫ਼ਤ ਨੇ ਕਈ ਪਰਿਵਾਰਾਂ ਨੂੰ ਗੰਭੀਰ ਤੌਰ ‘ਤੇ ਪ੍ਰਭਾਵਿਤ ਕੀਤਾ ਹੈ। ਅਜੇਹੇ ਸਮੇਂ ਹਰ ਵਰਗ ਦਾ ਸਹਿਯੋਗ ਬਹੁਤ ਕੀਮਤੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਪੁਨਰਵਾਸ ਕਾਰਜ ਯੁੱਧ ਪੱਧਰ ‘ਤੇ ਚਲਾਇਆ ਜਾ ਰਿਹਾ ਹੈ ਅਤੇ ਸਿੱਖਿਆ ਵਿਭਾਗ ਦਾ ਇਹ ਯੋਗਦਾਨ ਪ੍ਰਭਾਵਿਤ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਆਸ ਜਤਾਈ ਕਿ ਇਹ ਕਦਮ ਹੋਰ ਸੰਸਥਾਵਾਂ ਅਤੇ ਸੰਗਠਨਾਂ ਲਈ ਵੀ ਪ੍ਰੇਰਣਾ ਬਣੇਗਾ। ਜ਼ਿਲ੍ਹਾ ਸਿੱਖਿਆ ਅਧਿਕਾਰੀ ਲਲਿਤਾ ਅਰੋੜਾ ਨੇ ਕਿਹਾ ਕਿ ਅਧਿਆਪਕ ਵਰਗ ਹਮੇਸ਼ਾਂ ਤੋਂ ਹੀ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਵਿੱਚ ਅਗਵਾਈ ਕਰਦਾ ਰਿਹਾ ਹੈ। ਇਹ ਯੋਗਦਾਨ ਵੀ ਉਸੇ ਭਾਵਨਾ ਦਾ ਪ੍ਰਤੀਕ ਹੈ ਕਿ ਮੁਸ਼ਕਲ ਵੇਲੇ ਪੀੜਤਾਂ ਦੀ ਮਦਦ ਕਰਨਾ ਸਾਡਾ ਨੈਤਿਕ ਫਰਜ਼ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleWhy Starmer Must Go: A Crisis of Leadership
Next articleਜ਼ਿਲ੍ਹਾ ਪੱਧਰੀ ਰੈਡ ਰਿਬਨ ਕੁਇੱਜ, ਫੋਕ ਡਾਂਸ ਅਤੇ ਰੋਲ ਪਲੇ ਮੁਕਾਬਲੇ ਕਰਵਾਏ ਗਏ