ਸਿਲਵਰ ਓਕ ਇੰਟਰਨੈਸ਼ਨਲ ਸਕੂਲ ਵਿੱਚ ਨੇਤਰਦਾਨ ਅਤੇ ਅੰਗ-ਦਾਨ ਸਬੰਧੀ ਕੀਤਾ ਗਿਆ ਜਾਗਰੂਕ

ਰੋਟਰੀ ਕਲੱਬ ਹੁਸ਼ਿਆਰਪੁਰ ਵੱਲੋਂ ਕੋਰਨੀਅਲ ਬਲਾਇੰਡ ਵਿਅਕਤੀਆਂ ਦਾ ਕੀਤਾ ਜਾਵੇਗਾ ਮੁਫਤ ਇਲਾਜ

ਹੁਸ਼ਿਆਰਪੁਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕਂਡਰੀ ਸਕੂਲ ਸ਼ਾਹਬਾਜ਼ਪੁਰ ਵਿਖੇ ਨੇਤਰਦਾਨ ਅਤੇ ਅੰਗ ਦਾਨ ਸਬੰਧੀ ਬੱਚਿਆਂ ਅਤੇ ਸਟਾਫ ਨੂੰ ਜਾਗਰੂਕ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਵਿੱਚ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਮਨਮੋਹਨ ਸਿੰਘ, ਸਕੱਤਰ ਬਲਜੀਤ ਸਿੰਘ, ਚੇਅਰਮੈਨ ਪ੍ਰੋਫੈਸਰ ਬਹਾਦਰ ਸਿੰਘ ਸਨੇਤ, ਰਿਟਾਇਰਡ ਡਿਪਟੀ ਡਾਇਰੈਕਟਰ ਹੈਲਥ ਪੰਜਾਬ ਡਾਕਟਰ ਕੇਵਲ ਸਿੰਘ, ਉੱਘੇ ਸਮਾਜ ਸੇਵਕ ‘ਤੇ ਸਟੇਟ ਅਵਾਰਡ ਜੇਤੂ ਭਾਈ ਬਰਿੰਦਰ ਸਿੰਘ ਮਸੀਤੀ ਨੇ ਸਕੂਲ ਦੇ ਸਟਾਫ ਅਤੇ ਬੱਚਿਆਂ ਨੂੰ ਅੱਖਾਂ ਦਾਨ, ਖੂਨ ਦਾਨ ਅਤੇ ਅੰਗ ਦਾਨ ਪ੍ਰਤੀ ਜਾਗਰੂਕ ਕੀਤਾ। ਉਹਨਾਂ ਦੱਸਿਆ ਕਿ 25 ਅਗਸਤ ਤੋਂ 8 ਸਤੰਬਰ ਤੱਕ ਪੂਰੇ ਦੇਸ਼ ਵਿੱਚ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜਿਉਂਦੇ ਜੀ ਖੂਨਦਾਨ ਅਤੇ ਮਰਨ ਤੋਂ ਬਾਅਦ ਅੱਖਾਂ ਦਾਨ ਕਰਨ ਦੇ ਲਈ ਇਹ ਜਾਗਰੂਕਤਾ ਕੈਂਪ ਲਗਾਇਆ ਗਿਆ ਹੈ। ਭਾਈ ਬਰਿੰਦਰ ਸਿੰਘ ਮਸੀਤੀ ਨੇ ਦੱਸਿਆ ਕਿ ਕੋਰਨੀਅਲ ਬਲਾਇੰਡ ਕਿਸੇ ਵੀ ਵਿਅਕਤੀ ਦੀ ਅੱਖਾਂ ਦੀ ਰੋਸ਼ਨੀ ਦੇ ਲਈ ਰੋਟਰੀ ਕਲੱਬ ਹੁਸ਼ਿਆਰਪੁਰ ਵੱਲੋਂ ਮੁਫਤ ਆਪਰੇਸ਼ਨ ਕਰਾ ਕੇ ਉਸਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਦਿਵਾਈ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਅਜਿਹੇ ਮਰੀਜ਼ਾਂ ਦਾ ਇਲਾਜ ਕਲੱਬ ਵੱਲੋਂ ਮੁਫਤ ਕੀਤਾ ਜਾਂਦਾ ਹੈ। ਭਾਈ ਬਰਿੰਦਰ ਸਿੰਘ ਮਸੀਤੀ ਨੇ ਦੱਸਿਆ ਕਿ ਕਲੱਬ ਵੱਲੋਂ ਅੱਖਾਂ ਦੀ ਪੁਤਲੀ ਦਾ ਮੁਫਤ ਆਪਰੇਸ਼ਨ, ਦਵਾਈਆਂ, ਰਹਿਣ ਸਹਿਣ ਸਭ ਕੁਝ ਮੁਫਤ ਮੁਹਈਆ ਕਰਵਾਇਆ ਜਾਵੇਗਾ। ਸਬੰਧਤ ਕੋਈ ਵੀ ਲੋੜਵੰਦ ਵਿਅਕਤੀ ਸਕੂਲ ਨਾਲ ਰਾਬਤਾ ਕਰ ਸਕਦਾ ਹੈ ਅਤੇ ਰੋਟਰੀ ਕਲੱਬ ਹੁਸ਼ਿਆਰਪੁਰ ਨੂੰ ਸੂਚਿਤ ਕਰਕੇ ਉਸ ਦਾ ਇਲਾਜ ਮੁਫਤ ਕਰਵਾਇਆ ਜਾਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾ. ਪ੍ਰਦੀਪ ਸਿੰਘ ਜੀ ਵਲੋਂ ਅਹੁਦਾ ਸੰਭਾਲਿਆ ਗਿਆ
Next article20 ਸਤੰਬਰ ਤੱਕ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਕੀਤਾ ਜਾਵੇਗਾ ਵੋਟਰ ਸੂਚੀਆਂ ਦਾ ਸਰਵੇਖਣ – ਰਾਹੁਲ ਚਾਬਾ