HOME ਸਿਮਰਨ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ

ਸਿਮਰਨ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ

ਲੁਧਿਆਣਾ    (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਸਿਮਰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰਾਮ ਨਗਰ, ਗਲ਼ੀ ਨੰਬਰ 9, ਮੁੰਡੀਆਂ ਕਲਾਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ । ਸਕੂਲ ਦੇ ਡਾਇਰੈਕਟਰ ਸ਼੍ਰੀ ਰਾਜੇਸ਼ ਗੁਪਤਾ ਨੇ ਦੱਸਿਆ ਕਿ ਸਕੂਲ ਦੇ 12ਵੀਂ ਂ ਜਮਾਤ ਦੇ ਕਾਮਰਸ ਨਤੀਜੇ ਵਿੱਚ ਅੰਕਿਤ ਨੇ 500 ਅੰਕਾਂ ਵਿੱਚੋਂ 446 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ । ਪ੍ਰਿਅੰਕਾ ਮੋਦੀ ਨੇ 435 ਅੰਕ ਪ੍ਰਾਪਤ ਕਰਕੇ ਦੂਜਾ, ਖ਼ੁਸ਼ੀ ਅਤੇ ਨੈਨਾਂ ਨੇ 393 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ । ਆਰਟਸ ਵਿੱਚ ਵੰਦਨਾ ਨੇ 500 ਵਿੱਚੋਂ 450 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਮੀਤ ਵਿਸ਼ਵਕਰਮਾ ਨੇ 398 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਖੁਸ਼ਬੂ ਨੇ 392 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ । ਉਹਨਾਂ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਨੰਬਰ ਪ੍ਰਾਪਤ ਕੀਤੇ ਹਨ । ਉਹਨਾਂ ਨੇ ਬੱਚਿਆਂ ਦੀ ਇਸ ਕਾਮਯਾਬੀ ਲਈ ਮਾਤਾ-ਪਿਤਾ ਨੂੰ ਵਧਾਈ ਦਿੱਤੀ ਤੇ ਅਗਲੀਆਂ ਪ੍ਰੀਖਿਆਵਾਂ ‘ਚ ਹੋਰ ਅੱਗੇ ਵਧਣ ਲਈ ਪ੍ਰੇਰਿਆ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸੇਵਾ ਦਾ ਕੋਈ ਰੂਪ ਨਹੀਂ
Next articleSAMAJ WEEKLY = 24/05/2025