ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸਿਮਰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰਾਮ ਨਗਰ, ਗਲੀ ਨੰਬਰ 9 ਦਾ ਪੰਜਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ । ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਸਕੂਲ ‘ਚੋਂ ਸੋਵਿਲ ਬੈਠਾ ਨੇ 495/500 (99%) ਅੰਕ ਪ੍ਰਾਪਤ ਕਰਕੇ ਪਹਿਲਾ, ਦਿਕਸ਼ਾ ਰਾਣੀ ਨੇ 493/500 (98.6%) ਅੰਕ ਪ੍ਰਾਪਤ ਕਰਕੇ ਦੂਜਾ, ਸੁਮੰਤ ਚੌਧਰੀ ਨੇ 491/500 (98.2%) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸਕੂਲ ‘ਚੋਂ ਸੁਨੈਨਾ ਨੇ 578/600 (96.6%) ਅੰਕ ਪ੍ਰਾਪਤ ਕਰਕੇ ਪਹਿਲਾ, ਆਦਿਤਿਆ ਭੱਟ ਨੇ 564/600 (94%) ਅੰਕ ਪ੍ਰਾਪਤ ਕਰਕੇ ਦੂਜਾ, ਅਤੇ ਅਮਨ ਨੇ 550/600 (91.6%) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ । ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਗੁਪਤਾ ਨੇ ਸਮੂਹ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਤੇ ਭਵਿੱਖ ‘ਚ ਹੋਰ ਵੀ ਤਰੱਕੀ ਕਰਨ ਲਈ ਅਸ਼ੀਰਵਾਦ ਦਿੱਤਾ । ਉਹਨਾਂ ਕਿਹਾ ਕਿ ਸਕੂਲ ਦੇ ਸ਼ਾਨਦਾਰ ਨਤੀਜਿਆਂ ਦੇ ਆਉਣ ਦਾ ਸਿਹਰਾ ਮਿਹਨਤੀ ਸਟਾਫ਼ ਸਿਰ ਹੈ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj