HOME ਸਿਮਰਨ ਪਬਲਿਕ ਸਕੂਲ ਦਾ ਪੰਜਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ 

ਸਿਮਰਨ ਪਬਲਿਕ ਸਕੂਲ ਦਾ ਪੰਜਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ 

11
ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਸਿਮਰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰਾਮ ਨਗਰ, ਗਲੀ ਨੰਬਰ 9 ਦਾ ਪੰਜਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ । ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਸਕੂਲ ‘ਚੋਂ ਸੋਵਿਲ ਬੈਠਾ ਨੇ 495/500 (99%) ਅੰਕ ਪ੍ਰਾਪਤ ਕਰਕੇ ਪਹਿਲਾ, ਦਿਕਸ਼ਾ ਰਾਣੀ ਨੇ 493/500 (98.6%) ਅੰਕ ਪ੍ਰਾਪਤ ਕਰਕੇ ਦੂਜਾ, ਸੁਮੰਤ ਚੌਧਰੀ ਨੇ 491/500 (98.2%) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸਕੂਲ ‘ਚੋਂ ਸੁਨੈਨਾ ਨੇ 578/600 (96.6%) ਅੰਕ ਪ੍ਰਾਪਤ ਕਰਕੇ ਪਹਿਲਾ, ਆਦਿਤਿਆ ਭੱਟ ਨੇ 564/600 (94%) ਅੰਕ ਪ੍ਰਾਪਤ ਕਰਕੇ ਦੂਜਾ, ਅਤੇ ਅਮਨ ਨੇ 550/600 (91.6%) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ । ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਗੁਪਤਾ ਨੇ ਸਮੂਹ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਤੇ ਭਵਿੱਖ ‘ਚ ਹੋਰ ਵੀ ਤਰੱਕੀ ਕਰਨ ਲਈ ਅਸ਼ੀਰਵਾਦ ਦਿੱਤਾ । ਉਹਨਾਂ ਕਿਹਾ ਕਿ ਸਕੂਲ ਦੇ ਸ਼ਾਨਦਾਰ ਨਤੀਜਿਆਂ ਦੇ ਆਉਣ ਦਾ ਸਿਹਰਾ ਮਿਹਨਤੀ ਸਟਾਫ਼ ਸਿਰ ਹੈ  ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article*ਕੀ ਔਰਤ ਘਰ ਦੇ ਕੰਮਾਂ ਵਿੱਚ ਪਿਸਦੀ ਜਾ ਰਹੀ ਹੈ?* 
Next articleਰੋਟੀ ਦਾ ਸੁਆਦ