ਸਿੰਗਾਪੁਰ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤੀ ਸੰਸਦ ਮੈਂਬਰਾਂ ਖ਼ਿਲਾਫ਼ ਕੀਤੀ ਟਿੱਪਣੀ ’ਤੇ ਇਤਰਾਜ਼ ਦਰਜ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸਿਏਨ ਲੂੰਗ ਵੱਲੋਂ ਭਾਰਤੀ ਸੰਸਦ ਮੈਂਬਰਾਂ ’ਤੇ ਦਰਜ ਅਪਰਾਧਕ ਕੇਸਾਂ ਦਾ ਹਵਾਲਾ ਦੇਣ ਵਾਲੇ ਬਿਆਨ ’ਤੇ ਇਤਰਾਜ਼ ਜਤਾਇਆ ਹੈ। ਜਾਣਕਾਰੀ ਮੁਤਾਬਕ ਵਿਦੇਸ਼ ਮੰਤਰਾਲੇ ਨੇ ਇਹ ਮੁੱਦਾ ਸਿੰਗਾਪੁਰ ਦੇ ਹਾਈ ਕਮਿਸ਼ਨਰ ਕੋਲ ਉਠਾਇਆ ਹੈ। ਇਸ ਘਟਨਾ ਨਾਲ ਸਬੰਧਤ ਇਕ ਵਿਅਕਤੀ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਦਾ ਇਹ ਬਿਆਨ ਠੀਕ ਨਹੀਂ ਹੈ। ‘ਅਸੀਂ ਇਹ ਮੁੱਦਾ ਸਿੰਗਾਪੁਰ ਨਾਲ ਉਠਾ ਰਹੇ ਹਾਂ।’

ਜ਼ਿਕਰਯੋਗ ਹੈ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੰਸਦ ’ਚ ਬਹਿਸ ਦੌਰਾਨ ਲੋਕਤੰਤਰ ਦੇ ਕੰਮ ਬਾਰੇ ਟਿੱਪਣੀ ਕਰਦਿਆਂ ਜਵਾਹਰਲਾਲ ਨਹਿਰੂ ਅਤੇ ਭਾਰਤ ਦੇ ਸੰਸਦ ਮੈਂਬਰਾਂ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਕਿਹਾ, ‘‘ਨਹਿਰੂ ਦਾ ਭਾਰਤ ਅਜਿਹੇ ਮੁਲਕਾਂ ’ਚੋਂ ਇਕ ਬਣ ਗਿਆ ਹੈ ਜਿਥੇ ਮੀਡੀਆ ਰਿਪੋਰਟਾਂ ਮੁਤਾਬਕ ਲੋਕ ਸਭਾ ’ਚ ਕਰੀਬ ਅੱਧੇ ਸੰਸਦ ਮੈਂਬਰਾਂ ਖ਼ਿਲਾਫ਼ ਅਪਰਾਧਕ ਕੇਸ ਬਕਾਇਆ ਪਏ ਹਨ ਜਿਨ੍ਹਾਂ ’ਚ ਜਬਰ-ਜਨਾਹ ਅਤੇ ਹੱਤਿਆ ਦੇ ਕੇਸ ਵੀ ਸ਼ਾਮਲ ਹਨ। ਉਂਜ ਇਹ ਵੀ ਆਖਿਆ ਜਾਂਦਾ ਹੈ ਕਿ ਇਹ ਕੇਸ ਸਿਆਸਤ ਤੋਂ ਪ੍ਰੇਰਿਤ ਹਨ।’’ ਉਨ੍ਹਾਂ ਕਿਹਾ ਕਿ ਕਈ ਸਿਆਸੀ ਪ੍ਰਣਾਲੀਆਂ ਅੱਜ ਆਪਣੇ ਬਾਨੀਆਂ ਦੇ ਪੂਰਨਿਆਂ ’ਤੇ ਚੱਲਣ ਤੋਂ ਭੁੱਲ ਗਈਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੰਗਾਪੁਰ ਦੀ ਸਿਆਸੀ ਪ੍ਰਣਾਲੀ ਦੀ ਰੱਖਿਆ ਕਰਨੀ ਚਾਹੀਦੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੰਮੂ ਕਸ਼ਮੀਰ ਵਿਧਾਨ ਸਭਾ ਵਿਚ ਸਿੱਖਾਂ ਲਈ ਅੱਠ ਸੀਟਾਂ ਰਾਖਵੀਆਂ ਕਰਨ ਦੀ ਮੰਗ
Next articleਨਹਿਰੂ ਆਲਮੀ ਆਗੂਆਂ ਦੇ ਪ੍ਰੇਰਣਾ ਸਰੋਤ ਪਰ ਮੋਦੀ ਬਦਨਾਮ ਕਰ ਰਹੇ ਨੇ: ਕਾਂਗਰਸ