
ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਪਿਛਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਲੋਕ ਸੇਵਾ ਵਿੱਚ ਲੱਗੇ ਹੋਏ ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਬਾਬਾ ਗੋਲਾ ਗਰਲਜ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੇ ਵਿਦਿਆਰਥੀਆਂ ਦੀ ਮੱਦਦ ਕੀਤੀ ਗਈ। ਉਹਨਾਂ ਵਲੋਂ ਸਕੂਲ ਦੇ ਵਿਦਿਆਰਥੀਆ ਨੂੰ ਗਰਮ ਕੋਟੀਆਂ ਦਿੱਤੀਆਂ ਗਈਆਂ।ਇਸ ਮੌਕੇ ਤੇ ਬੋਲਦਿਆਂ ਸਕੂਲ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਨੇ ਕਿਹਾ ਕਿ ਗਾਇਕ ਰੇਸ਼ਮ ਸਿੰਘ ਰੇਸ਼ਮ ਯੂਐਸਏ ਦਾ ਸਾਡੇ ਪੂਰੇ ਸਟਾਫ ਵਲੋਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਹੈ ,ਜਿਹੜੇ ਸਾਡੇ ਸਕੂਲ ਨੂੰ ਹਰੇਕ ਸਾਲ ਸਹਾਇਤਾ ਦਿੰਦੇ ਹਨ। ਲੈਕਚਰਾਰ ਸ਼ੰਕਰ ਦਾਸ ਨੇ ਕਿਹਾ ਕਿ ਇਸ ਤਰਾਂ ਦੇ ਲੋਕ ਸੇਵਾ ਦੇ ਕਾਰਜ ਉਹ ਹਮੇਸ਼ਾ ਕਰਦੇ ਰਹਿਣਗੇ।ਇਸ ਮੌਕੇ ਤੇ ਰਮੇਸ਼ ਕੁਮਾਰ ਭੂਤਾਂ,ਬਲਜੀਤ ਸਿੰਘ, ਰਾਜਾ ਮਨਚੰਦਾ,ਸੰਜੀਵ ਕੁਮਾਰ, ਮੈਡਮ ਜੋਤੀ ਗੁਲਾਟੀ ,ਮੈਨੇਜਰ ਜੋਗਿੰਦਰ ਸਿੰਘ , ਮੈਡਮ ਨਵਨੀਤ ਕੌਰ, ਵਰਿੰਦਰ ਸ਼ਰਮਾ,ਰਾਕੇਸ਼ ਕੁਮਾਰ, ਹਰਚਰਨ ਸਿੰਘ, ਸਚਿਨ ਬੇਦੀ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj