ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਨੌਜਵਾਨ ਗਾਇਕ ਤੇਗੀਤਕਾਰ ਕੁਲਵੀਰ ਲੱਲੀਆਂ ਦੇ ਨਵਾਂ ਸਿੰਗਲ ਟ੍ਰੈਕ ‘ਅਖੀਰ’ ਬੀਤੇ ਦਿਨ ਵੱਖ ਵੱਖ ਸ਼ੋਸ਼ਲ ਮੀਡੀਆ ਸਾਈਟਸ ‘ਤੇ ਰੀਲੀਜ਼ ਹੋ ਗਿਆ ਹੈ | ਇਸ ਗੀਤ ਨੂੰ ਬਹੁਤ ਹੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੇਸ਼ਕਾਰ ਤਲਵਿੰਦਰ ਸਿੰਘ ਨੇ ਦੱਸਿਆ ਕਿ ‘ਅਖੀਰ’ ਗੀਤ ਨੂੰ ਕਮਲ ਮਿਊਜ਼ਿਕ ਰਿਕਾਰਡਸ ਵਲੋਂ ਮਾਰਕੀਟ ‘ਚ ਪੇਸ਼ ਕੀਤਾ ਗਿਆ ਹੈ | ਇਸ ਗੀਤ ਨੂੰ ਕੁਲਵੀਰ ਲੱਲੀਆਂ ਨੇ ਖੁਦ ਹੀ ਲਿਖਿਆ ਤੇ ਗਾਇਆ ਹੈ | ਇਸ ਗੀਤ ਦਾ ਖੂਬਸੂਰਤ ਸੰਗੀਤ ਨੌਜਵਾਨ ਸੰਗੀਤਕਾਰ ਲੱਕੀ ਅੱਪਰਾ ਨੇ ਦਿੱਤਾ ਹੈ | ਇਸ ਗੀਤ ਦੇ ਪੋਸਟਰ ਦਾ ਡਿਜਾਇਨ ਟਰੈਂਡੀ ਮੀਡੀਆ ਵਲੋਂ ਤਿਆਰ ਕੀਤਾ ਗਿਆ ਹੈ | ਗਾਇਕ ਤੇ ਗੀਤਕਾਰ ਕੁਲਵੀਰ ਲੱਲੀਆਂ ਨੇ ਦੱਸਿਆ ਕਿ ਮੇਰੇ ਇਸ ਗੀਤ ਨੂੰ ਪਹਿਲਾਂ ਆਏ ਗੀਤਾਂ ਦੀ ਤਰਾਂ ਵੱਖ ਵੱਖ ਸ਼ੋਸ਼ਲ ਮੀਡੀਆ ‘ਤੇ ਬੇਹੱਦ ਪਿਆਰ ਮਿਲ ਰਿਹਾ ਹੈ ਤੇ ਪੰਜਾਬ ਤੇ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਸਰੋਤੇ ਇਸ ਗੀਤ ਨੂੰ ਭਰਵਾੱ ਪਿਆਰ ਤੇ ਬਹੁੱਤ ਚੰਗੇ ਕੁਮੇਂਟ ਦੇ ਰਹੇ ਹਨ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



