
ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਜੱਥੇਦਾਰ ਹੀਰਾ ਸਿੰਘ ਗਾਬੜੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਗੁਰਦੁਆਰਾ ਸਿੰਘ ਸਭਾਵਾਂ ਦੇ ਮੁੱਖ ਸੇਵਾਦਾਰਾਂ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਜੱਥੇਦਾਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਦੀ ਸੇਵਾ ਸੰਭਾਲਣ ‘ਤੇ ਲੁਧਿਆਣੇ ਦੀਆਂ ਸੰਗਤਾਂ ਅਤੇ ਗੁਰਦੁਆਰਾ ਸਿੰਘ ਸਭਾਵਾਂ ਵੱਲੋਂ ਸਨਮਾਨਿਤ ਕਰਨ ਲਈ ਉਲੀਕੇ ਗਏ ਸਮਾਗਮ ਦਾ ਸੱਦਾ-ਪੱਤਰ ਦਿੱਤਾ। ਜਿਸ ਨੂੰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪ੍ਰਵਾਨ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜੱਥੇਦਾਰ ਹੀਰਾ ਸਿੰਘ ਗਾਬੜੀਆ, ਬਾਬਾ ਅਜੀਤ ਸਿੰਘ, ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਦੱਸਿਆ ਕਿ ਲੁਧਿਆਣਾ ਦੀਆਂ ਸਿੰਘ ਸਭਾਵਾਂ ਵੱਲੋਂ ਸਿੰਘ ਸਾਹਿਬ ਦਾ ਸਨਮਾਨ ਕਰਨ ਲਈ 24 ਮਾਰਚ, ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪੁਰਾਣੀ ਸਬਜ਼ੀ ਮੰਡੀ, ਲੁਧਿਆਣਾ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਸ ਦਾ ਸੱਦਾ-ਪੱਤਰ ਅੱਜ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬੜੇ ਸਨਮਾਨ ਨਾਲ ਦਿੱਤਾ ਗਿਆ ਹੈ। ਜੱਥੇਦਾਰ ਗਾਬੜੀਆ ਨੇ ਲੁਧਿਆਣਾ ਦੀਆਂ ਸਮੁੱਚੀਆਂ ਸਿੰਘ ਸਭਾਵਾਂ, ਧਾਰਮਿਕ ਜੱਥੇਬੰਦੀਆਂ, ਇਸਤਰੀ ਸਤਿਸੰਗ ਸਭਾਵਾਂ, ਸਿੱਖ ਜੱਥੇਬੰਦੀਆਂ, ਸੰਪਰਦਾਵਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸਨਮਾਨ ਸਮਾਗਮ ‘ਚ ਸ਼ਮੂਲੀਅਤ ਕਰਕੇ ਹਾਜ਼ਰੀਆਂ ਭਰਨ ਜੀ। ਇਸ ਮੌਕੇ ਜੱਥੇਦਾਰ ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਬਾਬਾ ਅਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਪੁਰਾਣੀ ਸਬਜੀ ਮੰਡੀ, ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਢੋਲੇਵਾਲ ਚੌਂਕ, ਗੁਰਮੀਤ ਸਿੰਘ ਪ੍ਰਧਾਨ ਗੁਰਦੁਆਰਾ ਕਲਗੀਧਰ ਸਿੰਘ ਸਭਾ, ਰਣਜੋਧ ਸਿੰਘ ਪ੍ਰਧਾਨ ਗੁਰਦੁਆਰਾ ਰਾਮਗੜ੍ਹੀਆ ਸਿੰਘ ਸਭਾ, ਪ੍ਰਿਤਪਾਲ ਸਿੰਘ ਪ੍ਰਧਾਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁਰਦੁਆਰਾ ਮਾਡਲ ਟਾਊਨ ਐਕਸਟੈਂਸ਼ਨ, ਬਲਜੀਤ ਸਿੰਘ ਦੁਖੀਆ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਖੁੱਡ ਮਹੱਲਾ, ਤੇਜਿੰਦਰ ਸਿੰਘ ਡੰਗ, ਧਰਮ ਸਿੰਘ ਬਾਜਵਾ, ਰਛਪਾਲ ਸਿੰਘ ਫੌਜੀ, ਗੁਰਜੀਤ ਸਿੰਘ ਟੋਨੀ ਗਿੱਲ, ਸੁਰਜੀਤ ਸਿੰਘ ਕਲਸੀ, ਜੱਥੇਦਾਰ ਅਮਰਜੀਤ ਸਿੰਘ, ਮਨਜੀਤ ਸਿੰਘ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj