ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

File photo of Lakhbir Singh alias Teeta , who was killed on Friday morning at Delhi border at the main Morcha site of the Sanyukt Kisan Morcha

ਤਰਨ ਤਾਰਨ (ਸਮਾਜ ਵੀਕਲੀ) : ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਅੱਜ ਤਰਨ ਤਾਰਨ ਦੇ ਪਿੰਡ ਚੀਮਾ ਵਿਚ ਲਖਬੀਰ ਸਿੰਘ ਦੇ ਘਰ ਪੁੱਜੀ। ਇਸ ਤੋਂ ਇਲਾਵਾ ਟੀਮ ਵਲੋਂ ਪਿੰਡ ਹਵੇਲੀਆਂ ਦਾ ਵੀ ਦੌਰਾ ਕੀਤਾ ਗਿਆ ਤੇ ਪਰਗਟ ਸਿੰਘ ਦੇ ਪਰਿਵਾਰ ਤੋਂ ਵੀ ਪੁੱਛਗਿੱਛ ਕੀਤੀ ਗਈ। ਦੱਸਣਾ ਬਣਦਾ ਹੈ ਕਿ ਲਖਬੀਰ ਸਿੰਘ ਨੇ ਵੀਡੀਓ ਵਿਚ ਪਰਗਟ ਸਿੰਘ ਦਾ ਮੋਬਾਈਲ ਨੰਬਰ ਦੱਸਿਆ ਸੀ ਜਿਸ ਆਧਾਰ ’ਤੇ ਪੁੱਛਗਿੱਛ ਕੀਤੀ ਗਈ। ਸੋਨੀਪਤ ਦੀ ਵਿਸ਼ੇਸ਼ ਜਾਂਚ ਟੀਮ ਨੇ 40 ਮਿੰਟ ਲਖਬੀਰ ਦੀ ਪਤਨੀ ਤੇ ਭੈਣ ਤੋਂ ਪੁੱਛਗਿੱਛ ਕੀਤੀ ਤੇ ਬਿਆਨ ਲਏ। ਇਸ ਤੋਂ ਇਲਾਵਾ ਟੀਮ ਵਲੋਂ ਹਵੇਲੀਆਂ ਵਿੱਚ ਪਰਗਟ ਦੇ ਪਰਿਵਾਰ ਤੋਂ ਇਕ ਘੰਟਾ ਪੁੱਛਗਿੱਛ ਕੀਤੀ ਗਈ। ਪੁਲੀਸ ਨੇ ਪਿੰਡ ਵਾਸੀਆਂ ਤੋਂ ਇਹ ਵੀ ਪਤਾ ਕਰਨ ਦਾ ਯਤਨ ਕੀਤਾ ਕਿ ਦੋਵੇਂ ਕਿਸ ਤਰ੍ਹਾਂ ਇਕ ਦੂਜੇ ਨੂੰ ਜਾਣਦੇ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿੰਡ ਡਡਵਿੰਡੀ ਨੇੜਿਓ 200 ਗ੍ਰਾਮ ਹੈਰੋਇਨ ਸਮੇਤ ਵਰਨਾ ਕਾਰ ਚਾਲਕ ਕਾਬੂ , ਕੇਸ ਦਰਜ
Next articleਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ