HOME ਹੋਟਲ ਉਦਯੋਗ ‘ਚ ਹੁਨਰਮੰਦ ਨੌਜਵਾਨਾਂ ਲਈ ਭਾਰਤ ਹੀ ਨਹੀਂ, ਵਿਦੇਸ਼ਾਂ ‘ਚ ਵੀ...

ਹੋਟਲ ਉਦਯੋਗ ‘ਚ ਹੁਨਰਮੰਦ ਨੌਜਵਾਨਾਂ ਲਈ ਭਾਰਤ ਹੀ ਨਹੀਂ, ਵਿਦੇਸ਼ਾਂ ‘ਚ ਵੀ ਰੋਜ਼ਗਾਰ ਦੇ ਅਥਾਹ ਮੌਕੇ – ਡਾ. ਰਾਜ ਕੁਮਾਰ ਚੱਬੇਵਾਲ

1

ਫੂਡ ਕ੍ਰਾਫਟ ਇੰਸਟੀਚਿਊਟ ਵਿਖੇ ਸੀ.ਬੀ.ਐਸ.ਪੀ ਕੋਰਸ ਦੇ ਵੈਲੇਡਿਕਟਰੀ ਕਰਵਾਇਆ ਗਿਆ ਸਮਾਗਮ

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਭਾਰਤ ਸਰਕਾਰ ਦੇ ਸੈਰ ਸਪਾਟਾ ਮੰਤਰਾਲੇ ਅਧੀਨ ਚੱਲ ਰਹੇ ‘ਹੁਨਰ ਸੇ ਰੋਜ਼ਗਾਰ ਤੱਕ’ ਪ੍ਰੋਗਰਾਮ ਤਹਿਤ ਫੂਡ ਕ੍ਰਾਫਟ ਇੰਸਟੀਚਿਊਟ ਵਿਖੇ ਕੈਪੇਸਿਟੀ ਬਿਲਡਿੰਗ ਫਾਰ ਸਰਵਿਸ ਪ੍ਰੋਵਾਈਡਰਜ਼ ਕੋਰਸ ਵਿਦਿਆਰਥੀਆਂ ਦਾ ਵਿਦਾਇਗੀ ਸਮਾਗਮ ਕਰਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ। ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਹੁਨਰ ਹੀ ਸਫ਼ਲਤਾ ਦੀ ਸਭ ਤੋਂ ਵੱਡੀ ਕੁੰਜੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਫੂਡ ਅਤੇ ਹੋਟਲ ਉਦਯੋਗ ਵਿੱਚ ਹੁਨਰਮੰਦ ਨੌਜਵਾਨਾਂ ਲਈ ਭਾਰਤ ਹੀ ਨਹੀਂ, ਸਗੋਂ ਵਿਦੇਸ਼ਾਂ ਵਿੱਚ ਵੀ ਰੋਜ਼ਗਾਰ ਦੇ ਬੇਅੰਤ ਮੌਕੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਹੁਨਰ ਦਾ ਪੂਰਾ ਲਾਭ ਉਠਾਉਣ, ਉੱਚ ਪੱਧਰੀ ਹੋਟਲਾਂ ਅਤੇ ਪ੍ਰਾਹੁਣਚਾਰੀ ਉਦਯੋਗ ਵਿੱਚ ਆਪਣਾ ਭਵਿੱਖ ਬਣਾਉਣ ਅਤੇ ਜੇਕਰ ਉਹ ਉਦਯੋਗਪਤੀ ਬਣਨਾ ਚਾਹੁੰਦੇ ਹਨ ਤਾਂ ਆਪਣਾ ਖੁਦ ਦਾ ਸਟਾਰਟਅੱਪ ਜਾਂ ਕਾਰੋਬਾਰ ਸ਼ੁਰੂ ਕਰਕੇ ਹੋਰਨਾਂ ਲਈ ਵੀ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਅਪੀਲ ਕੀਤੀ।ਇਸ ਮੌਕੇ ਫੂਡ ਕ੍ਰਾਫਟ ਇੰਸਟੀਚਿਊਟ ਦੇ ਪ੍ਰਿੰਸੀਪਲ ਡਾ. ਜਗਨਨਾਥਣ ਨੇ ਦੱਸਿਆ ਕਿ ਸਰਕਾਰ ਵਲੋ ਵੱਖ-ਵੱਖ ਸਕਿੱਲ ਡਿਵੈਲਪਮੈਂਟ ਕੋਰਸ ਚਲਾਏ ਜਾ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਪ੍ਰਸ਼ਿਕਸ਼ਿਤ ਕਰਕੇ ਰੋਜ਼ਗਾਰ ਅਤੇ ਸਵੈਰੋਜ਼ਗਾਰ ਦੇ ਯੋਗ ਬਣਾਉਣਾ ਹੈ। ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨ ਡਾ. ਰਾਜ ਕੁਮਾਰ ਚੱਬੇਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਅਕਾਊਟੈਂਟ, ਮਿਸ ਦੀਪਿਕਾ, ਸੀ.ਬੀ.ਐਸ.ਸੀ ਕੋਆਡੀਨੇਟਰ ਅਸ਼ਵਨੀ ਕੁਮਾਰ, ਗਗਨਦੀਪ ਸਿੰਘ, ਸੁਨੀਲ ਕੁਮਾਰ, ਸੌਰਵ ਕੁਮਾਰ, ਹਰਦੀਪ ਕੁਮਾਰ, ਰੋਹਿਤ ਬਜਾਜ ਮੌਜੂਦ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸਿਵਲ ਹਸਪਤਾਲ ਬੰਗਾ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਕੈਂਪ ਲਗਾਇਆ ਗਿਆ
Next articleਮਿਸ਼ਨ ਸਵਸਥ ਕਵਚ’ ਨਾਲ ਜ਼ਿਲ੍ਹੇ ‘ਚ ਸਿਹਤ ਜਾਗਰੂਕਤਾ ਨੂੰ ਮਿਲੇਗੀ ਨਵੀਂ ਦਿਸ਼ਾ – ਏ.ਡੀ.ਸੀ.