16ਕਾਲਜਾਂ ਦੇ 46 ਵਿਦਿਆਰਥੀਆਂ ਨੇ ਭਾਗ ਲਿਆ
ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਸਬਰ ਸਿਦਕ ਦੀ ਮੂਰਤ ਅਤੇ ਜ਼ੁਲਮ ਦੇ ਖ਼ਿਲਾਫ਼ ਹਿੰਦ ਦੀ ਚਾਦਰ ਵਜੋਂ ਜਾਣੇ ਜਾਂਦੇ ਸਿੱਖ ਕੌਮ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਉਪਦੇਸ਼ਾਂ ਪ੍ਰਤੀ ਬੱਚਿਆਂ ਵਿੱਚ ਜਾਗਰਤੀ ਪੈਦਾ ਕਰਨ ਦੇ ਵਾਸਤੇ ਇੰਟਰ ਕਾਲਜ ਆਨਲਾਈਨ ਸਲੋਗਨ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ ਕਾਲਜ ਦੇ ਕੈਮਿਸਟਰੀ ਵਿਭਾਗ ਦੇ ਮੁਖੀ ਮੈਡਮ ਪਰਮਜੀਤ ਕੌਰ ਦੀ ਯੋਗ ਅਗਵਾਈ ਹੇਠ ਹੋਏ ਇਸ ਮੁਕਾਬਲੇ ਦੇ ਅੰਡਰ 16 ਕਾਲਜਾਂ ਦੇ 46 ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ।
ਇਸਮੁਕਾਬਲੇ ਦੇ ਅੰਦਰ ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ,ਵਿਚਾਰਧਾਰਾ ਅਤੇ ਸਿੱਖਿਆਵਾਂ ਸੰਬੰਧਿਤ ਸਲੋਗਨ ਲਿਖੇ ਗਏ,ਜਿਸ ਵਿੱਚ ਪੰਡਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਵੂਮੈਨ, ਗੁਰਦਾਸਪੁਰ ਤੋਂ ਬੀ ਏ ਭਾਗ ਦੂਜਾ ਦੀ ਵਿਦਿਆਰਥਣ ਮਨਿੰਦਰ ਕੌਰ ਨੇ ਪਹਿਲਾ ਸਥਾਨ,ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਦੇ ਬੀ ਐੱਡ ਭਾਗ ਪਹਿਲਾ ਦੇ ਵਿਦਿਆਰਥੀ ਖੁਸ਼ਪਾਲ ਸਿੰਘ ਅਤੇ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ ਦੀ ਬੀ ਏ ਭਾਗ ਦੂਜਾ ਦੀ ਵਿਦਿਆਰਥਣ ਭਾਵਨਾ ਨੇ ਸਾਂਝੇ ਤੌਰ ਤੇ ਦੂਜਾ ਸਥਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਤੋਂ ਬੀ.ਏ ਭਾਗ ਪਹਿਲਾ ਦੀ ਵਿਦਿਆਰਥਣ ਤਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਤੋਂ ਇਲਾਵਾ ਪ੍ਰੇਮ ਚੰਦ ਮਾਰਕੰਡਾਐਸ ਡੀ ਕਾਲਜ ਫਾਰ ਵੋਮੈਨ,ਜਲੰਧਰ ਤੋਂ ਬੀ ਏ ਬੀ ਐਡਦੀ ਵਿਦਿਆਰਥਣ ਮਨਪ੍ਰੀਤ ਕੌਰ ਅਤੇ ਪੰਡਿਤ ਮੋਹਨ ਲਾਲ ਐਸ ਡੀ ਕਾਲਜ ਫਾਰ ਵੂਮੈਨ,ਗੁਰਦਾਸਪੁਰ ਦੀ ਬੀਏ ਭਾਗ ਦੂਜਾ ਦੀ ਵਿਦਿਆਰਥਣ ਮਨੀਸ਼ਾ ਨੇ ਵੀ ਵਧੀਆ ਸਲੋਗਨ ਲਿਖਦਿਆਂ ਚੰਗਾ ਪ੍ਰਦਰਸ਼ਨ ਕੀਤਾ। ਇਸ ਮੌਕੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਪ੍ਰਿੰਸੀਪਲ ਡਾ:ਦਲਜੀਤ ਸਿੰਘ ਖਹਿਰਾ ਅਤੇਇਸ ਮੁਕਾਬਲੇ ਦੇ ਕੋਆਰਡੀਨੇਟਰ ਮੈਡਮ ਪਰਮਜੀਤ ਕੌਰ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਵਧਾਈ ਪੇਸ਼ ਕੀਤੀ।ਡਾ ਖਹਿਰਾ ਨੇ ਕਿਹਾ ਕਿ ਗੁਰੂ ਤੇਗ ਬਹਾਦਰਸਾਹਬ ਜੀ ਦੇ ਅਦੁੱਤੀ ਜੀਵਨ ਅਤੇ ਉਨ੍ਹਾਂ ਦੇ ਬਹੁਮੁੱਲੇ ਉਪਦੇਸ਼ਾਂ ਤੋਂ ਸਿੱਖਿਆ ਲੈਂਦਿਆਂ ਹੋਇਆਂ ਸਾਨੂੰ ਇਕ ਚੰਗੀ ਜੀਵਨ ਜਾਚ ਸਿੱਖਣ ਦੀ ਲੋੜ ਹੈ,ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਨੂੰ ਦੁਨੀਆਂ ਦੇ ਕੋਨੇ ਕੋਨੇ ਤਕ ਪਹੁੰਚਾਉਣ ਲਈ ਇਸ ਤਰ੍ਹਾਂ ਦੇ ਉਪਰਾਲੇ ਹੁੰਦੇ ਰਹਿਣੇ ਚਾਹੀਦੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly