ਐਸ ਐਮ ੳ ਮਹਿਤਪੁਰ ਵਲੋਂ ਗੈਰ ਸੰਚਾਰੀ ਬਿਮਾਰੀਆਂ ਤੋਂ ਬਚਾਅ ਲਈ ਜਨ-ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਬਿਮਾਰੀਆਂ ਤੋਂ ਬਚਾਅ ਲਈ ਲੋਕਾਂ ਦਾ ਸਿਹਤ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ : ਡਾ. ਰਿਚਰਡ ੳਹਰੀ
ਮਹਿਤਪੁਰ(ਹਰਜਿੰਦਰ ਸਿੰਘ ਚੰਦੀ) ਸਿਹਤ ਵਿਭਾਗ ਵੱਲੋਂ ਐਨ.ਪੀ.ਸੀ.ਡੀ.ਸੀ.ਐਸ. (ਨੈਸ਼ਨਲ ਪ੍ਰੋਗਰਾਮ ਫਾਰ ਪ੍ਰਵੈੱਨਸ਼ਨ ਐਂਡ ਕੰਟਰੋਲ ਆਫ਼ ਕੈਂਸਰ ਡਾਇਬਟੀਜ਼ ਐਂਡ ਕਾਰਡਿਓ ਵੈਸਕੂਲਰ ਐਂਡ ਸਟ੍ਰੋਕ) ਤਹਿਤ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੈਨ ਪਹੁੰਚੀ। ਐਸ ਐਮ ੳ ਡਾ ਰਿਚਰਡ ੳਹਰੀ ਵੱਲੋਂ ਇਸ ਵੈਨ ਨੂੰ ਜਨ-ਜਾਗਰੂਕਤਾ ਫੈਲਾਉਣ ਹਿੱਤ ਰਵਾਨਾ ਕੀਤਾ ਗਿਆ।
ਐਸ ਐਮ ੳ ਡਾ ਰਿਚਰਡ ੳਹਰੀ ਵੱਲੋਂ ਦੱਸਿਆ ਗਿਆ ਕਿ 30 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਨੂੰ ਆਪਣੀ ਮੈਡੀਕਲ ਜਾਂਚ ਜਰੂਰ ਕਰਵਾਉਣੀ ਚਾਹੀਦੀ ਹੈ। ਰੋਜਾਨਾ ਸੈਰ ਕਰਨੀ ਚਾਹੀਦੀ ਹੈ। ਆਪਣਾ ਬਲੱਡ ਪ੍ਰੈਸ਼ਰ ਨਿਯਮਤ ਰੂਪ ਵਿੱਚ ਚੈੱਕ ਕਰਵਾਉਣਾ ਚਾਹੀਦਾ ਹੈ।
ਕੈਂਸਰ ਬੀਮਾਰੀ ਦਾ ਜਿੰਨੀ ਜਲਦੀ ਪਤਾ ਲੱਗ ਜਾਵੇ ਤਾਂ ਉਨੀ ਹੀ ਛੇਤੀ ਬੀਮਾਰੀ ਦਾ ਇਲਾਜ ਸੰਭਵ ਹੈ ਅਤੇ ਕੈਂਸਰ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਤੋਂ ਬਚਿਆ ਜਾ ਸਕੇ।ਬਲਾਕ ਐਜੂਕੇਟਰ ਸੰਦੀਪ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਹ ਜਾਗਰੂਕਤਾ ਵੈਨ ਗੈਰ-ਸੰਚਾਰੀ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰੇਗੀ, ਜਿਸ ਵਿੱਚ ਕੈਂਸਰ, ਬਲੱਡ ਪ੍ਰੈਸ਼ਰ, ਸੂਗਰ, ਦਿਲ ਦੀਆਂ ਬਿਮਾਰੀਆਂ, ਕਾਰਡਿਓ ਵੈਸਕੂਲਰ ਅਤੇ ਸਟ੍ਰੋਕ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਹਰ ਇਕ ਵਿਅਕਤੀ ਨੂੰ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ, ਤਲੇ ਹੋਏ ਭੋਜਨ ਤੋਂ ਪ੍ਰਹੇਜ਼ ਕਰਨਾ, ਨਸ਼ੇ ਤੋਂ ਰਹਿਤ, ਸਰੀਰਿਕ ਵਜ਼ਨ ਨੂੰ ਕਾਬੂ ਵਿੱਚ ਰੱਖਣਾ ਅਤੇ ਸਮੇਂ-ਸਮੇਂ ਸਿਰ ਡਾਕਟਰੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਇਹਨਾਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸ ਮੋਕੇ ਸਿਹਤ ਕੇਂਦਰ ਦਾ ਸਟਾਫ ਅਤੇ ਮਰੀਜ਼ ਵੀ ਮੌਜੂਦ ਸਨ॥
Previous articleਸੇਲਕੀਆਣਾ ਵਾਸੀਆਂ ਨੇ ਰੇਤੇ ਦੇ ਟਿੱਪਰ ਧੱਕੇ ਨਾਲ ਲੰਘਾਉਣ ਨੂੰ ਲੈ ਕੇ ਤੇ ਪੁਲਿਸ ਪ੍ਰਸ਼ਾਸ਼ਨ ਦੀ ਧੱਕੇਸ਼ਾਹੀ ਖਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਲਗਾਇਆ ਧਰਨਾ
Next articleਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ