*ਬ੍ਰਿਜ ਭੂਸ਼ਨ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ
ਡੇਰਾਬੱਸੀ (ਸਮਾਜ ਵੀਕਲੀ) ਸੰਜੀਵ ਸਿੰਘ ਸੈਣੀ, ਮੋਹਾਲੀ : ਡੇਰਾਬੱਸੀ ਦੇ ਬੱਸ ਸਟੈਂਡ ’ਤੇ ਪਹਿਲਵਾਨਾਂ ਵੱਲੋਂ ਜੰਤਰ ਮੰਤਰ ਦਿੱਲੀ ਵਿਖੇ ਬ੍ਰਿਜਭੂਸ਼ਨ ਸਰਨ ਸਿੰਘ ਖ਼ਿਲਾਫ਼ ਦਿੱਤੇ ਜਾ ਰਹੇ ਧਰਨੇ ਦੇ ਸਮਰਥਨ ਵਿਚ ਡੇਰਾਬੱਸੀ ਪੁਆਧ ਗਰੁੱਪ ਸਮੇਤ ਇਲਾਕੇ ਦੀਆਂ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਬੱਸ ਸਟੈਂਡ ਤੋਂ ਲੈ ਕੇ ਪੁਰਾਣੀ ਅਨਾਜ ਮੰਡੀ ਅਤੇ ਤਹਿਸੀਲ ਰੋਡ ’ਤੇ ਪੈਦਲ ਰੋਸ ਮਾਰਚ ਕੱਢਿਆ । ਉਨ੍ਹਾਂ ਹੱਥਾਂ ਵਿਚ ਤਖ਼ਤੀਆ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸਨ ਕਰਦਿਆ ਮੰਗ ਕੀਤੀ ਕਿ ਕਥਿਤ ਦੋਸ਼ੀ ਬ੍ਰਿਜਭੂਸ਼ਨ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।
ਇਸ ਮੌਕੇ ਜਾਣਕਾਰੀ ਦਿੰਦਿਆ ਪੁਆਧ ਵੈਲਫ਼ੇਅਰ ਕਲੱਬ ਦੇ ਪ੍ਰਧਾਨ ਗੁਰਸੇਵਕ ਸਿੰਘ ਕਾਰਕੌਰ ਨੇ ਦੱਸਿਆ ਕਿ ਡੇਰਾਬੱਸੀ ਬੱਸ ਸਟੈਂਡ ’ਤੇ ਸੋਸ਼ਲ ਵੈਲਫ਼ੇਅਰ ਸੁਸਾਇਟੀ, ਕਿਸਾਨ ਰੋਡ ਸੰਘਰਸ਼ ਕਮੇਟੀ, ਫ਼ਤਿਹ ਗਰੁੱਪ ਅਤੇ ਮਾਰਨਿੰਗ ਵਾੱਕ ਕਲੱਬ ਸਮੇਤ ਵੱਡੀ ਗਿਣਤੀ ਵਿਚ ਮੈਬਰਾਂ ਨੇ ਰੋਸ ਪ੍ਰਦਰਸਨ ਕਰਦਿਆ ਆਖਿਆ ਕਿ ਕੇਂਦਰ ਸਰਕਾਰ ਆਪਣੇ ਸੰਸਦ ਮੈਂਬਰ ਨੂੰ ਬਚਾਉਣ ਲਈ ਅੜਿੰਗ ਹੈ। ਇਨਸਾਫ਼ ਦਿਵਾਉਣ ਲਈ ਉਹ ਪਹਿਲਾਵਾਨਾਂ ਦੇ ਹੱਕ ਵਿਚ ਹਨ। ਉਨ੍ਹਾਂ ਦੀਆਂ ਜਥੇਬੰਦੀਆਂ ਵੱਲੋਂ ਡੇਰਾਬੱਸੀ ਸ਼ਹਿਰ ਦੀਆਂ ਸੜਕਾਂ ’ਤੇ ਕੇਂਦਰ ਦੀ ਸਰਕਾਰ ਨੂੰ ਜਗਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦਾ ਨਾਂਅ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੇ ਨਾਲ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਜੋ ਕਿ ਦੇਸ਼ ਲਈ ਵੱਡਾ ਧੱਬਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਤੋਂ ਮੰਗ ਕੀਤੀ ਕਿ ਬ੍ਰਿਜਭੂਸ਼ਨ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਉਸਨੂੰ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਕਿ ਹੋਰਨਾਂ ਨੂੰ ਵੀ ਅਜਿਹਾ ਘਿਨੋਣਾ ਅਪਰਾਧ ਕਰਨ ਵਾਲਿਆਂ ਨੂੰ ਸਬਕ ਮਿਲ ਸਕੇ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly