ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਮਾਜ ਸੇਵਾ ਦੇ ਖੇਤਰ ਵਿੱਚ ਇੱਕ ਅਲੱਗ ਮੁਕਾਮ ਹਾਸਲ ਕਰਨ ਵਾਲੇ ਬਲਾਕ ਟਾਂਡਾ ਉੜਮੁੜ ਦੇ ਪਿੰਡ ਮਸੀਤਪਾਲ ਕੋਟ ਦੇ ਰਹਿਣ ਵਾਲੇ ਆਈ ਡੋਨਰ ਇੰਚਾਰਜ ਭਾਈ ਬਰਿੰਦਰ ਸਿੰਘ (ਮਸੀਤੀ) ਨੂੰ ਬੀਤੇ ਦਿਨੀ 15 ਅਗਸਤ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਪੰਜਾਬ ਸਰਕਾਰ ਵੱਲੋਂ ਸਟੇਟ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਸੀ ਜਿਨਾਂ ਨੂੰ ਅੱਜ ਉਹਨਾਂ ਦੇ ਸਮੂਹ ਪਰਿਵਾਰ ਵੱਲੋਂ ਰਿਟਾਇਰਡ ਹੈਡ ਮਾਸਟਰ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਇਸ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ, ਤੇ ਪਰਿਵਾਰ ਨੇ ਇਸ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਤੇ ਬਲਾਕ ਟਾਂਡਾ ਦੇ ਐਮਐਲਏ ਜਸਵੀਰ ਸਿੰਘ ਰਾਜਾ ਗਿੱਲ ਦਾ ਧੰਨਵਾਦ ਕੀਤਾ ਇਸ ਮੌਕੇ ਤੇ ਬੋਲਦਿਆਂ ਹੈਡ ਮਾਸਟਰ ਗੁਰਮੀਤ ਸਿੰਘ ਨੇ ਆਖਿਆ ਕਿ ਉਹਨਾਂ ਦੇ ਭਰਾ ਭਾਈ ਬਰਿੰਦਰ ਸਿੰਘ ਨੂੰ ਇਹ ਅਵਾਰਡ ਮਿਲਣਾ ਉਹਨਾਂ ਦੇ ਪਰਿਵਾਰ ਲਈ ਬਹੁਤ ਮਾਣ ਵਾਲੀ ਗੱਲ ਹੈ ਜਿਸ ਨਾਲ ਉਹਨਾਂ ਦਾ ਸਿਰ ਇਲਾਕੇ ਵਿੱਚ ਹੋਰ ਉੱਚਾ ਹੋਇਆ ਉਹਨਾਂ ਨੇ ਕਿਹਾ ਕਿ ਭਾਈ ਬਰਿੰਦਰ ਸਿੰਘ ਦੀ ਮਿਹਨਤ ਰੰਗ ਲਿਆ ਰਹੀ ਹੈ ਉਹਨਾਂ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਪਿੰਡ ਪਿੰਡ ਆਪਣੇ ਸਾਈਕਲ ਤੇ ਜਾ ਕੇ ਲੋਕਾਂ ਨੂੰ ਜਿਉਂਦੇ ਜੀ ਖੂਨਦਾਨ ਤੇ ਮਰਨ ਉਪਰੰਤ ਅੱਖਾਂ ਤੇ ਅੰਗ ਦਾਨ ਕਰਨ ਲਈ ਪ੍ਰੇਰਿਤ ਕਰਦੇ ਹਨ ਜਿਸ ਨਾਲ ਕਈ ਲੋਕਾਂ ਨੂੰ ਆਪਣੀ ਜ਼ਿੰਦਗੀ ਜਿਉਣ ਦਾ ਸਹਾਰਾ ਮਿਲਿਆ ਹੈ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਹੋਰ ਵੀ ਪਰਿਵਾਰਿਕ ਮੈਂਬਰ ਜਿਨਾਂ ਵਿੱਚ ਗੁਰਦੀਪ ਸਿੰਘ ਰਿਟਾਇਰਡ ਇੰਸਪੈਕਟਰ ਕੁਲਦੀਪ ਸਿੰਘ ਰਿਟਾਇਰਡ ਜੇਈ ਗੁਰਮੀਤ ਕੌਰ ਰਿਟਾਇਰ ਟੀਚਰ ਰੇਸ਼ਮ ਕੌਰ ਟੈਡ ਪੰਜਾਬੀ ਟੀਚਰ ਅਮਰਜੀਤ ਕੌਰ (ਏਸੀਟੀ) ਡਾਕਟਰ ਜਸਵਿੰਦਰ ਸਿੰਘ ਅਸਿਸਟੈਂਟ ਪ੍ਰੋਫੈਸਰ ਪੰਜਾਬ ਯੂਨੀਵਰਸਿਟੀ ਅਮਨਦੀਪ ਕੌਰ ਬ੍ਰਹਮਦੀਪ ਸਿੰਘ ਹਰਸ਼ਦੀਪ ਸਿੰਘ ਆਦਿ ਹਾਜਰ ਸਨ l
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly