ਸਮਾਜ ਸੇਵੀ ਰਣਜੀਤ ਸਿੰਘ ਗਿੱਲ ਦਾ ਦੇਹਾਂਤ

0
29

ਗੁਰੂਸਰ ਸੁਧਾਰ (ਸਮਾਜ ਵੀਕਲੀ):  ਉੱਘੇ ਸਮਾਜਸੇਵੀ, ਵਿੱਦਿਅਕ ਸੰਸਥਾਵਾਂ ਦੇ ਦਾਨੀ ਤੇ ਪਿੰਡ ਸੁਧਾਰ ਦੇ ਸਭ ਤੋਂ ਵੱਡੀ ਉਮਰ ਦੇ ਬਜ਼ੁਰਗ ਰਣਜੀਤ ਸਿੰਘ ਗਿੱਲ ਠੇਕੇਦਾਰ (93) ਦਾ ਅੱਜ ਇੱਥੇ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਸੋਮਵਾਰ ਬਾਅਦ ਦੁਪਹਿਰ ਚੰਡੀਗੜ੍ਹ ਵਿਚ ਆਖ਼ਰੀ ਸਾਹ ਲਿਆ ਸੀ। ਉਨ੍ਹਾਂ ਦੇ ਪੁੱਤਰ ਜਗਵੰਤ ਸਿੰਘ ਗਿੱਲ ਨੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਦਿਖਾਈ। ਇਸ ਮੌਕੇ ਗੁਰੂ ਹਰਗੋਬਿੰਦ ਖ਼ਾਲਸਾ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਮਨਜੀਤ ਸਿੰਘ ਗਿੱਲ, ਪ੍ਰਿੰਸੀਪਲ ਹਰਪ੍ਰੀਤ ਸਿੰਘ, ਪ੍ਰਿੰਸੀਪਲ ਪ੍ਰਗਟ ਸਿੰਘ ਗਰਚਾ, ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਧਾਨ ਪਵਨਜੀਤ ਸਿੰਘ ਗਿੱਲ, ਡਾਇਰੈਕਟਰ ਜੁਗਰਾਜ ਸਿੰਘ ਧਾਲੀਵਾਲ, ਸਾਬਕਾ ਪ੍ਰਿੰਸੀਪਲ ਜਗਜੀਤ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਅਕਾਲੀ ਆਗੂ ਜਗਜੀਤ ਸਿੰਘ ਤਲਵੰਡੀ, ਸਰਪੰਚ ਹਰਮਿੰਦਰ ਸਿੰਘ ਗਿੱਲ, ਸਪੋਰਟਸ ਕਲੱਬ ਦੇ ਪ੍ਰਧਾਨ ਚਰਨਜੀਤ ਸਿੰਘ ਗਿੱਲ, ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਕਿਰਨਬੀਰ ਕੰਗ, ਪ੍ਰਿੰਸੀਪਲ ਸਵਰਨਜੀਤ ਸਿੰਘ ਦਿਉਲ, ਪ੍ਰੋ. ਜਸਵੰਤ ਸਿੰਘ ਗੁਰਾਇਆ ਅਤੇ ਸਹਿਕਾਰੀ ਸਭਾ ਦੇ ਪ੍ਰਧਾਨ ਹਰਮੇਲ ਸਿੰਘ ਗਿੱਲ ਮੌਜੂਦ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੀ ਅੰਤਿਮ ਅਰਦਾਸ 25 ਨਵੰਬਰ ਨੂੰ ਪਿੰਡ ਸੁਧਾਰ ਦੇ ਗੁਰਦੁਆਰੇ ਵਿਚ ਹੋਵੇਗੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly