ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)- ਇਲਾਕੇ ਦੀ ਉੱਘੀ ਸਮਾਜ ਸੇਵੀ ਸ਼ਖ਼ਸੀਅਤ ਸਰਦਾਰਾ ਸਿੰਘ ਸੈਣੀ ਸਕਰੂਲਾਂਪੁਰ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਗੁਰਮੀਤ ਕੌਰ ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਮਾਤਾ ਜੀ ਦੇ ਦੇਹਾਂਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਾਤਾ ਗੁਰਮੀਤ ਕੌਰ ਦਾ ਅੰਤਿਮ ਸੰਸਕਾਰ 7 ਅਪ੍ਰੈਲ (ਮੰਗਲਵਾਰ) ਨੂੰ ਦੁਪਹਿਰ 12:00 ਵਜੇ ਪਿੰਡ ਸਕਰੂਲਾਂਪੁਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


