ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਅੱਜ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ:) ਅੰਮ੍ਰਿਤਸਰ ਦੇ ਮਾਨਾਂਵਾਲਾ ਬ੍ਰਾਂਚ ਵਿੱਚ ਕੰਮ ਕਰਦੇ ਪਿੰਗਲਵਾੜਾ ਪਰਿਵਾਰ ਦੇ ਮੈਂਬਰਾਂ ਵੱਲੋਂ ਇੱਕਤਰਤਾ ਕਰਕੇ ਬੀਤੀ ਦਿਨੀ ਜੰਮੂ ਕਸ਼ਮੀਰ ਦੇ ਅਨੰਤ ਨਾਗ ਜ਼ਿਲ੍ਹੇ ਦੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਸੈਲਾਨੀਆਂ ਨੂੰ ਡਾ: ਇੰਦਰਜੀਤ ਕੌਰ, ਮੁੱਖ ਸੇਵਾਦਾਰ ਪਿੰਗਲਵਾੜਾ ਸੰਸਥਾ ਦੀ ਅਗਵਾਈ ਵਿੱਚ ਦੋ ਮਿੰਟ ਦਾ ਮੋਨ ਵਰਤ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਡਾ: ਇੰਦਰਜੀਤ ਕੌਰ ਨੇ ਸ਼ੋਕ ਸਭਾ ਉਪਰੰਤ ਕਿਹਾ ਕਿ ਮਨੁੱਖਤਾ ਉੱਪਰ ਅਜਿਹਾ ਕਾਇਰਾਨਾ ਹਮਲਾ ਨਿੰਦਣਯੋਗ ਹੈ ਅਤੇ ਇਸਦੀ ਜਿੰਨੀ ਨਿੰਦਾ ਕੀਤੀ ਜਾਵੇ ਉਤਨੀ ਹੀ ਘੱਟ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਤਲੇਆਮ ਮਨੁੱਖਤਾ ਨੂੰ ਸ਼ਰਮਸਾਰ ਕਰਦਾ ਹੈ। ਅਸੀਂ ਪ੍ਰਮਾਤਮਾ ਨੂੰ ਅਰਦਾਸ ਕਰਦੇ ਹਾਂ ਕਿ ਵਿਛੜੀਆਂ ਰੂਹਾਂ ਨੂੰ ਵਾਹਿਗੁਰੂ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਕਿਹਾ ਕਿ ਪਿੰਗਲਵਾੜਾ ਪਰਿਵਾਰ ਵਾਹਿਗੁਰੂ ਨੂੰ ਬੇਨਤੀ ਕਰਦਾ ਹੈ ਕਿ ਮਨੁੱਖਤਾ ਦੇ ਕਾਤਲਾਂ ਨੂੰ ਰੱਬ ਸੁਮੱਤ ਬਖਸ਼ੇ। ਇਸ ਮੌਕੇ ਡਾ: ਜਗਦੀਪਕ ਸਿੰਘ, ਸ੍ਰ: ਰਾਜਬੀਰ ਸਿੰਘ, ਸ੍ਰ: ਹਰਜੀਤ ਸਿੰਘ ਅਰੋੜਾ, ਸ੍ਰ: ਜੈ ਸਿੰਘ, ਤਿਲਕ ਰਾਜ, ਸ੍ਰ: ਤਜਿੰਦਰਭਾਨ ਸਿੰਘ ਬੇਦੀ, ਗੁਲਸਨ ਰੰਜਨ , ਸ੍ਰ: ਗੁਰਨਾਇਬ ਸਿੰਘ, ਪ੍ਰਿੰ: ਨਰੇਸ਼ ਕਾਲੀਆ, ਪ੍ਰਿੰ: ਦਲਜੀਤ ਕੌਰ, ਪ੍ਰਿੰ: ਅਨੀਤਾ ਬੱਤਰਾ, ਕੋਆਰਡੀਨੇਟਰ ਸੁਨੀਤਾ ਨਈਅਰ, ਵੱਖ ਵੱਖ ਵਾਰਡਾਂ ਅਤੇ ਵਿਭਾਗਾਂ ਦੇ ਇੰਚਾਰਜ ਸ਼ਾਮਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj