ਸ਼ਰਾਬ ਪੀਣ ਤੋਂ ਰੋਕਣ ’ਤੇ ਪੁੱਤਰ ਦੀ ਹੱਤਿਆ

ਫ਼ਿਰੋਜ਼ਪੁਰ (ਸਮਾਜ ਵੀਕਲੀ):  ਨਜ਼ਦੀਕੀ ਪਿੰਡ ਰੁਕਨਾ ਬੇਗੂ ਵਿੱਚ ਲੰਘੀ ਰਾਤ ਸ਼ਰਾਬ ਦੇ ਨਸ਼ੇ ’ਚ ਧੁੱਤ ਪਿਤਾ ਨੇ ਆਪਣੇ ਪੁੱਤਰ ਨੂੰ ਕਥਿਤ ਤੌਰ ’ਤੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਸਾਵਣ ਸਿੰਘ (23) ਦਾ ਕਸੂਰ ਸਿਰਫ਼ ਏਨਾ ਸੀ ਕਿ ਉਹ ਆਪਣੇ ਪਿਤਾ ਨੂੰ ਸ਼ਰਾਬ ਪੀਣ ਤੋਂ ਰੋਕਦਾ ਸੀ। ਸ਼ੁੱਕਰਵਾਰ ਰਾਤ ਸਾਢੇ ਨੌਂ ਵਜੇ ਦੇ ਕਰੀਬ ਸ਼ਰਾਬ ਪੀਣ ਨੂੰ ਲੈ ਕੇ ਸਾਵਣ ਸਿੰਘ ਦੀ ਆਪਣੇ ਪਿਤਾ ਬੋਹੜ ਸਿੰਘ ਨਾਲ ਬਹਿਸ ਹੋਈ ਸੀ। ਇਸ ਮਗਰੋਂ ਸਾਵਣ ਸਿੰਘ ਆਪਣੇ ਕਮਰੇ ਵਿੱਚ ਬੈਠਾ ਟੀਵੀ ਦੇਖਣ ਲੱਗ ਪਿਆ। ਇਸ ਦੌਰਾਨ ਉਸ ਦੇ ਪਿਤਾ ਨੇ ਪੇਟੀ ਵਿਚ ਪਈ ਆਪਣੀ ਬੰਦੂਕ ਕੱਢੀ ਤੇ ਪੁੱਤਰ ਸਾਵਣ ਸਿੰਘ ਨੂੰ ਗੋਲੀ ਮਾਰ ਦਿੱਤੀ। ਸਾਵਣ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਮਗਰੋਂ ਬੋਹੜ ਸਿੰਘ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੁਲਗੜੀ ਦੀ ਪੁਲੀਸ ਨੇ ਸਾਵਣ ਸਿੰਘ ਦੀ ਮਾਂ ਦੇ ਬਿਆਨਾਂ ’ਤੇ ਬੋਹੜ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਲੰਧਰ-ਫਗਵਾੜਾ ਹਾਈਵੇਅ ਤੇ ਰੇਲ ਮਾਰਗ ’ਤੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ
Next article‘ਮਿਸ਼ਨ ਪੰਜਾਬ’: ਇਕਸੁਰ ਹੋਣ ਲੱਗੇ ਕੈਪਟਨ ਅਤੇ ਸਿੱਧੂ