ਸਿਹਤ ਬੀਮਾ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਜਾਰੀ

ਕੈਪਸ਼ਨ: ਆਯੂਸ਼ਮਾਨ ਭਾਰਤ -ਮੁਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਦਾ ਦ੍ਰਿਸ਼।

ਮਾਨਸਾ (ਸਮਾਜ ਵੀਕਲੀ) : ਪੰਜਾਬ ਸਰਕਾਰ ਵੱਲੋਂ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ , ਡਿਪਟੀ ਕਮਿਸ਼ਨਰ ਸ੍ਰੀ ਟੀ ਬਨਿਥ, ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਰਣਜੀਤ ਰਾਏ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਦੀਪ ਸ਼ਰਮਾ ਦੀ ਅਗਵਾਈ ਵਿੱਚ ਕਮਿਊਨਟੀ ਸਿਹਤ ਸੈਂਟਰ ਖਿਆਲਾ ਕਲਾਂ ਅਧੀਨ ਪਿੰਡਾਂ ਵਿੱਚ ਆਯੂਸ਼ਮਾਨ ਭਾਰਤ -ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਜਾਰੀ ਕੀਤੇ ਜਾ ਰਹੇ ਹਨ।ਇਸ ਸਕੀਮ ਅਧੀਨ ਲੋਕਾਂ ਨੂੰ ਸਰਕਾਰੀ ਅਤੇ ਸੂਚੀਬਧ ਪਰਾਈਵੇਟ ਹਸਪਤਾਲਾਂ ਵਿਚ ਮੁਫਤ ਇਲਾਜ ਮੁਹੱਈਆ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਪਿੰਡ ਪੱਧਰ ਤੇ ਗ੍ਰਾਮ ਪੰਚਾਇਤ ਅਤੇ ਨਗਰ ਕੌਂਸਲ ਪੱਧਰ ਤੇ ਐਮ ਸੀ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਤਹਿਤ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤੋਂ ਵਾਂਝੇ ਲਾਭਪਾਤਰੀਆਂ ਨੂੰ ਕਾਰਡ ਜਾਰੀ ਕਰਨ ਲਈ ਫੀਲਡ ਪੱਧਰ ਤੇ ਸਿਹਤ ਕਰਮਚਾਰੀਆਂ, ਆਸ਼ਾ ਅਤੇ ਸਰਪੰਚਾਂ ਦੀ ਮੱਦਦ ਨਾਲ ਕਾਮਨ ਸਰਵਿਸ ਸੈਂਟਰ ਵਿਚ ਕਾਰਡ ਬਣਾ ਜਾ ਰਹੇ ਹਨ ।

ਇਸ ਸਕੀਮ ਵਿਚ ਕਿਸਾਨਾਂ, ਉਸਾਰੀ ਕਿਰਤੀਆਂ, ਨੀਲੇ ਕਾਰਡ ਹੋਲਡਰ , ਛੋਟੇ ਵਪਾਰੀਆਂ ਅਤੇ ਅਧਿਕਾਰਤ ਮੀਡੀਆ ਕਰਮੀਆਂ ਨੂੰ ਇਸ ਯੋਜਨਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਬੀਮਾਂ ਕਾਰਡਾਂ ਰਾਹੀਂ ਲਾਭਪਾਤਰੀ ਦੇ ਸਾਰੇ ਪਰਿਵਾਰ ਨੂੰ ਪੰਜ ਲੱਖ ਤੱਕ ਦੀ ਮੁਫਤ ਮੈਡੀਕਲ ਇਲਾਜ ਦੀ ਸਹੂਲਤ ਸਾਰੇ ਸਰਕਾਰੀ ਹਸਪਤਾਲ, ਮੈਡੀਕਲ ਕਾਲਜਾਂ ਅਤੇ ਸੁਚੀਬਧ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਹੋਣ ਤੇ ਮੁਫ਼ਤ ਉਪਲਬਧ ਹੋਵੇਗੀ। ਕਿਸਾਨ ਇਸ ਯੋਜਨਾਂ ਵਿਚ ਲਾਭਪਾਤਰੀ ਬਣਨ ਲਈ ਜਿਣਸ ਵੇਚਣ ਸਮੇਂ ‘ਜੇ ਫਾਰਮ’ ਜਰੂਰ ਹਾਸਲ ਕਰਨ। ਸਿਹਤ ਬੀਮਾ ਯੋਜਨਾਂ ਕਾਰਡ ਬਣਾਉਣ ਲਈ ਸਰਕਾਰੀ ਹਸਪਤਾਲ ਖਿਆਲਾ ਅਤੇ ਭੀਖੀ ਵਿੱਚ ਕਾਰਡ ਮੁਫਤ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਾਮਨ ਸਰਵਿਸ ਸੈਂਟਰ ਬਣਾਏ ਗਏ ਹਨ। ਇਨ੍ਹਾਂ ਕਾਮਨ ਸਰਵਿਸ ਸੈਂਟਰ ਵਿੱਚ ਲਾਭਪਾਤਰੀ ਆਪਣੇ ਪਰਿਵਾਰ ਦੇ ਸਾਰੇ ਵਿਅਕਤੀਆਂ ਦਾ ਪ੍ਰਤੀ ਵਿਅਕਤੀ 30 ਰੁਪਏ ਕਾਰਡ ਦੇ ਕੇ ਹਾਸਿਲ ਕਰ ਸਕਣਗੇ। ਜਿਥੇ ਲਾਭਪਾਤਰੀ ਆਪਣੇ ਅਧਾਰ ਕਾਰਡ ਦੇ ਨਾਲ ਨੀਲਾ ਕਾਰਡ, ਕਿਸਾਨ ਜੇ ਫਾਰਮ, ਅਤੇ ਵਪਾਰੀ ਪੈਨ ਕਾਰਡ ਲਿਆ ਕੇ ਇਹ ਕਾਰਡ ਬਣਾ ਸਕਦੇ ਹਨ। ਜੇਕਰ ਕਿਸੇ ਲਾਭਪਾਤਰੀ ਨੁੰ ਕੋਈ ਮੁਸ਼ਕਿਲ ਆਉਂਦੀ ਹੋਵੇ ਤਾਂ ਜਿਲਾ ਹਸਪਤਾਲ ਵਿਚ ਡਿਪਟੀ ਮੈਡੀਕਲ ਕਮਿਸ਼ਨਰ ਜਾਂ 104 ਹੈਲਪਲਾਈਨ ਤੇ ਸੰਪਰਕ ਕਰ ਸਕਦੇ ਹਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article3 armed robbers target money exchange shop; 1 overpowered
Next articleਛੇੜ ਨਾ ਕੁਦਰਤ