ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ) ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਅਤੇ ਮੁੱਖ ਨਿਆਂਇਕ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾ ਨੀਰਜ ਗੋਇਲ ਨੇ ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦਾ ਦੌਰਾ ਕੀਤਾ ਅਤੇ ਸਕੂਲ ਵਿੱਚ ਪੜ੍ਹ ਰਹੇ ਵਿਸ਼ੇਸ਼ ਵਿਦਿਆਰਥੀਆਂ ਨਾਲ ਸਮਾਂ ਬਿਤਾਇਆ। ਦੋਵਾਂ ਮਹਿਮਾਨਾਂ ਨੇ ਆਸ਼ਾਦੀਪ ਵੈਲਫੇਅਰ ਸੋਸਾਇਟੀ ਦੇ ਕੰਮ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਵਿਸ਼ੇਸ਼ ਬੱਚਿਆਂ ਨੂੰ ਵੀ ਦੂਜੇ ਬੱਚਿਆਂ ਵਾਂਗ ਜ਼ਿੰਦਗੀ ਵਿੱਚ ਅੱਗੇ ਵਧਣ ਦੇ ਮੌਕੇ ਮਿਲਣੇ ਚਾਹੀਦੇ ਹਨ ਅਤੇ ਸਾਨੂੰ ਖੁਸ਼ੀ ਹੈ ਕਿ ਆਸ਼ਾ ਕਿਰਨ ਸਪਸ਼ਲ ਸਕੂਲ ਵਿੱਚ ਵਿਸ਼ੇਸ਼ ਬੱਚਿਆਂ ਨੂੰ ਵੀ ਅਜਿਹਾ ਮਾਹੌਲ ਮਿਲ ਰਿਹਾ ਹੈ ਜੋ ਉਨ੍ਹਾਂ ਲਈ ਜ਼ਿੰਦਗੀ ਵਿੱਚ ਅੱਗੇ ਵੱਧਣ ਵਿੱਚ ਮੱਦਦਗਾਰ ਹੈ। ਇਸ ਮੌਕੇ ਦੋਵਾਂ ਮਹਿਮਾਨਾਂ ਨੂੰ ਪਰਮਜੀਤ ਸਿੰਘ ਸਚਦੇਵਾ ਵੱਲੋਂ ਸਕੂਲ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਆਸ਼ਾਦੀਪ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਅਤੇ ਸਕੱਤਰ ਕਰਨਲ ਗੁਰਮੀਤ ਸਿੰਘ ਨੇ ਕਿਹਾ ਕਿ ਹਰ ਹਫ਼ਤੇ ਸ਼ਨੀਵਾਰ ਨੂੰ ਸਕੂਲ ਦੇ ਅੰਦਰ ਵਿਸ਼ੇਸ਼ ਬੱਚਿਆਂ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ ਜੋ ਇਨ੍ਹਾਂ ਬੱਚਿਆਂ ਦੇ ਮਾਨਸਿਕ ਵਿਕਾਸ ਨੂੰ ਵਧਾਉਂਦੇ ਹਨ, ਇਸ ਦੌਰਾਨ ਮਹਿਮਾਨਾਂ ਨੇ ਬੱਚਿਆਂ ਨਾਲ ਗਤੀਵਿਧੀਆਂ ਵਿੱਚ ਵੀ ਹਿੱਸਾ ਲਿਆ। ਇਸ ਮੌਕੇ ਮਲਕੀਤ ਸਿੰਘ ਮਹੇੜੂ , ਹਰਮੇਸ਼ ਤਲਵਾੜ, ਬਰਿੰਦਰ ਕੁਮਾਰ ਕੋਰਸ-ਕੋਆਰਡੀਨੇਟਰ, ਪ੍ਰਿੰਸੀਪਲ ਸ਼ੈਲੀ ਸ਼ਰਮਾ, ਵਾਈਸ ਪ੍ਰਿੰਸੀਪਲ ਇੰਦੂ ਬਾਲਾ ਵੀ ਮੌਜੂਦ ਸਨ।
ਵਿਸ਼ੇਸ਼ ਬੱਚਿਆਂ ਨੂੰ ਵੀ ਜ਼ਿੰਦਗੀ ਵਿੱਚ ਅੱਗੇ ਵੱਧਣ ਦੇ ਮੌਕੇ ਮਿਲਣੇ ਚਾਹੀਦੇ ਹਨ : ਰਜਿੰਦਰ ਅਗਰਵਾਲ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



