ਸਪੈਸ਼ਲ ਬੱਚਿਆਂ ਨੂੰ ਵੀ ਮਿਲਣੇ ਚਾਹੀਦੇ ਨੇ ਬਰਾਬਰ ਮੌਕੇ – ਜਸਵਿਦਰ ਸਿੰਘ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਸਪੈਸ਼ਲ ਬੱਚਿਆਂ ਨਾਲ ਵੀ ਆਮ ਬੱਚਿਆਂ ਵਰਗਾ ਵਿਵਹਾਰ ਕਰਨ ਦੀ ਲੋੜ ਹੈ ਕਿਉਂਕਿ ਇਹ ਬੱਚੇ ਵੀ ਸਮਾਜ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਦੇ ਸਕਦੇ ਹਨ। ਇਸ ਲਈ ਸਪੈਸ਼ਲ ਬੱਚਿਆਂ ਨੂੰ ਵੀ ਜ਼ਿੰਦਗੀ ਵਿੱਚ ਅੱਗੇ ਵੱਧਣ ਦੇ ਬਰਾਬਰ ਮੌਕੇ ਉਪਲਬਧ ਕਰਵਾਉਣੇ ਚਾਹੀਦੇ ਹਨ। ਇਹ ਪ੍ਰਗਟਾਵਾ ਸਮਾਜਸੇਵੀ ਬਲਵਿੰਦਰ ਸਿੰਘ ਵੱਲੋਂ ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦਾ ਦੌਰਾ ਕਰਨ ਸਮੇਂ ਕੀਤਾ ਗਿਆ। ਇਸ ਸਮੇਂ ਉਨ੍ਹਾ ਦੇ ਨਾਲ ਸ਼੍ਰੀਮਤੀ ਸ਼ੀਲਾ ਦੇਵੀ ਵੀ ਮੌਜੂਦ ਸਨ। ਇਸ ਮੌਕੇ ਜਸਵਿੰਦਰ ਸਿੰਘ ਵੱਲੋਂ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੀ ਭਲਾਈ ਲਈ 20 ਹਜਾਰ ਰੁਪਏ ਦੀ ਰਾਸ਼ੀ ਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਵੱਲੋ ਕੀਤੇ ਜਾ ਰਹੇ ਕਾਰਜਾਂ ਦੀ ਜਿੰਨੀ ਵੀ ਪ੍ਰਸ਼ੰਸਾ ਕੀਤੀ ਜਾਵੇ ਉਹ ਘੱਟ ਹੈ। ਜਿਕਰਯੋਗ ਹੈ ਕਿ ਜਸਵਿੰਦਰ ਸਿੰਘ ਦੇ ਬੇਟੇ ਰਮਨਦੀਪ, ਪ੍ਰਿੰਸ ਸਿੱਧੂ ਤੇ ਬੇਟੀ ਹਰਦੀਪ ਕੌਰ ਵੀ ਪਿਛਲੇ ਲੰਬੇ ਸਮੇਂ ਤੋ ਸਪੈਸ਼ਲ ਬੱਚਿਆਂ ਨਾਲ ਜੁੜੇ ਹੋਏ ਹਨ। ਇਸ ਮੌਕੇ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਦੇ ਸਕੱਤਰ ਹਰਬੰਸ ਸਿੰਘ, ਸਾਬਕਾ ਪ੍ਰਧਾਨ ਮਲਕੀਤ ਸਿੰਘ ਮਹੇੜੂ, ਕੈਸ਼ੀਅਰ ਹਰੀਸ਼ ਠਾਕੁਰ, ਰਾਮ ਆਸਰਾ, ਕੋਰਸ ਕੋਆਰਡੀਨੇਟਰ ਬਰਿੰਦਰ ਕੁਮਾਰ, ਪ੍ਰਿੰਸੀਪਲ ਸ਼ੈਲੀ ਸ਼ਰਮਾ, ਵਾਈਸ ਪ੍ਰਿੰਸੀਪਲ ਇੰੰਦੂ ਬਾਲਾ ਵੱਲੋ ਜਸਵਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਰੋਟੇਰੀਅਨ ਵਿਕਰਮ ਸ਼ਰਮਾ ਨੇ 44ਵੀਂ ਵਾਰ ਦਾਨ ਕੀਤਾ ਜੀਵਨ ਬਚਾਉਣ ਵਾਲਾ ਖੂਨ
Next articleਖਿਡਾਰੀ ਨਿਰਮਲ ਸਿੰਘ ਚੱਕ ਫੁੱਲੂ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਇਆ