ਸਪੈਸ਼ਲ ਬੱਚਿਆਂ ਨੇ ਸਕੂਲ ਵਿੱਚ ਲਗਾਈ ਮੋਮਬੱਤੀਆਂ ਦੀ ਪ੍ਰਦਰਸ਼ਨੀ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦੇ ਸਪੈਸ਼ਲ ਬੱਚਿਆਂ ਵੱਲੋਂ ਦਾ ਟਿ੍ਰਨਟੀ ਸਕੂਲ ਅਸਲਪੁਰ ਵਿੱਚ ਮੋਮਬੱਤੀਆਂ ਦੀ ਪ੍ਰਦਰਸ਼ਨੀ ਲਗਾਈ ਗਈ, ਇਸ ਪ੍ਰਦਰਸ਼ਨੀ ਦਾ ਉਦਘਾਟਨ ਡਾਇਰੈਕਟਰ ਕਮ ਪਿ੍ਰੰਸੀਪਲ ਅਨੀਤਾ ਲਾਰੈਂਸ, ਸੀਨੀਅਰ ਹੈੱਡ ਮਾਸਟਰ ਅਜੀਤ ਪੌਲ, ਹੈੱਡ ਮਾਸਟਰ ਸੁਮਨ ਗਾਂਧੀ ਵੱਲੋਂ ਕੀਤਾ ਗਿਆ। ਹਰ ਸਾਲ ਦੀ ਤਰ੍ਹਾਂ ਸਕੂਲ ਵਿੱਚ ਲਗਾਈ ਗਈ ਇਸ ਪ੍ਰਦਰਸ਼ਨੀ ਦੌਰਾਨ ਬੱਚਿਆਂ ਵੱਲੋਂ ਵੱਖ-ਵੱਖ ਪ੍ਰਕਾਰ ਦੀਆਂ ਬਣਾਈਆਂ ਗਈਆਂ ਮੋਮਬੱਤੀਆਂ ਦੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਖਰੀਦਦਾਰੀ ਕੀਤੀ ਗਈ। ਸਕੂਲ ਦੀ ਪਿ੍ਰੰਸੀਪਲ ਸ਼ੈਲੀ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਪਿਛਲੇ 4 ਮਹੀਨੇ ਤੋਂ ਮੋਮਬੱਤੀਆਂ ਤਿਆਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਵੱਲੋਂ ਇਹ ਸੁਨੇਹਾ ਦੇਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਪੈਸ਼ਲ ਬੱਚੇ ਵੀ ਕਿਸੇ ਤੋਂ ਘੱਟ ਨਹੀਂ ਹਨ ਤੇ ਉਹ ਵੀ ਮੇਹਨਤ ਨਾਲ ਅੱਗੇ ਵੱਧ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਸਪੈਸ਼ਲ ਬੱਚਿਆਂ ਨੂੰ ਮੁੱਖ ਧਾਰਾ ਨਾਲ ਜੋੜਿਆ ਜਾਵੇ। ਇਸ ਮੌਕੇ ਅੰਜਨਾ, ਅਨੀਤਾ, ਰਜਨੀ ਆਦਿ ਵੀ ਮੌਜੂਦ ਰਹੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly  

Previous articleਜ਼ਿਲ੍ਹਾ ਪ੍ਰਸ਼ਾਸਨ ਨੇ ਸਾਂਝੀ ਰਸੋਈ ਪ੍ਰੋਜੈਕਟ ਨੂੰ 10 ਹਜ਼ਾਰ ਰੁਪਏ ਦਾਨ ਵਜੋਂ ਦਿੱਤੇ
Next articleਵਿਰਸਾ ਸਿੰਘ ਵਲਟੋਹਾ ‘ਤੇ 10 ਸਾਲ ਦੀ ਸਿਆਸੀ ਪਾਬੰਦੀ, ਸਿੰਘ ਸਾਹਿਬਾਨ ਵੱਲੋਂ ਅਕਾਲੀ ਦਲ ਨੂੰ ਹੁਕਮ