ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦੇ ਸਪੈਸ਼ਲ ਬੱਚਿਆਂ ਵੱਲੋਂ ਐੱਸ.ਡੀ.ਕਾਲੇਜ ਹੁਸ਼ਿਆਰਪੁਰ ਵਿੱਚ ਮੋਮਬੱਤੀਆਂ ਦੀ ਪ੍ਰਦਰਸ਼ਨੀ ਲਗਾਈ ਗਈ, ਇਸ ਪ੍ਰਦਰਸ਼ਨੀ ਦਾ ਉਦਘਾਟਨ ਕਾਲੇਜ ਦੇ ਪਿ੍ਰੰਸੀਪਲ ਡਾ. ਸਵਿਤਾ ਗੁਪਤਾ, ਸਕੂਲ ਪਿ੍ਰੰਸੀਪਲ ਡਾ. ਰਾਧਿਕਾ ਰਤਨ, ਐਸੋਸੀਏਟ ਪ੍ਰੋ. ਪ੍ਰਸ਼ਾਂਤ ਸੇਠੀ, ਪ੍ਰੋ. ਡਿੰਪਲ ਨੇ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਪ੍ਰਕਾਰ ਦੀਆਂ ਬਣਾਈਆਂ ਗਈਆਂ ਮੋਮਬੱਤੀਆਂ ਦੀ ਖਰੀਦਦਾਰੀ ਕੀਤੀ ਗਈ। ਇਸ ਮੌਕੇ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਦੇ ਸਾਬਕਾ ਪ੍ਰਧਾਨ ਮਲਕੀਤ ਸਿੰਘ ਮਹੇੜੂ ਨੇ ਸਕੂਲ ਵਿੱਚ ਚਲਾਏ ਜਾ ਰਹੇ ਮੋਮਬੱਤੀ ਪ੍ਰੋਜੈਕਟ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਪੈਸ਼ਲ ਬੱਚਿਆਂ ਨੂੰ ਆਤਮ-ਨਿਰਭਰ ਬਣਾਉਣ ਲਈ ਇਹ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ ਤਾਂ ਜੋ ਆਪਣੀ ਆਉਣ ਵਾਲੀ ਜ਼ਿੰਦਗੀ ਦੌਰਾਨ ਇਨ੍ਹਾਂ ਬੱਚਿਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ, ਉਨ੍ਹਾਂ ਦੱਸਿਆ ਕਿ ਸਾਡੇ ਬੱਚੇ ਕਿਚਨ ਨੈਪਕੀਨ, ਜੋਤੀ ਬੱਤੀ, ਅਗਰਬੱਤੀ ਆਦਿ ਪ੍ਰੋਜੈਕਟਾਂ ਵਿੱਚ ਵੀ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਪੈਸ਼ਲ ਬੱਚੇ ਪਿਛਲੇ ਤਿੰਨ ਮਹੀਨੇ ਤੋਂ ਮੋਮਬੱਤੀਆਂ ਬਣਾਉਣ ਦੇ ਪ੍ਰੋਜੈਕਟ ਉੱਪਰ ਕੰਮ ਕਰ ਰਹੇ ਹਨ। ਇਸ ਮੌਕੇ ਅਸਿਸਟੈਂਟ ਪ੍ਰੋਫੈਸਰ ਹਰਜੋਤ, ਲੈਕ. ਜੈਸਮੀਨ, ਲੈਕ. ਪਿ੍ਰਯੰਕਾ, ਲੈਕ. ਗੁਰਪ੍ਰੀਤ ਸਿੰਘ, ਹਰਮੇਸ਼ ਤਲਵਾੜ, ਪਿ੍ਰੰਸੀਪਲ ਸ਼ੈਲੀ ਸ਼ਰਮਾ, ਰਜਨੀ ਬਾਲਾ, ਅੰਜਨਾ, ਵਿਦਿਆਰਥੀ ਦੀਪਕ, ਹਰਸਿਮਰਨ, ਜਸਕੀਰਤ ਸਿੰਘ ਆਦਿ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly