ਵਿਸ਼ੇਸ਼ ਸੰਵਿਧਾਨ ਜਾਗਰੂਕਤਾ ਪ੍ਰੋਗਰਾਮ

ਫਗਵਾੜਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਡਾ ਅੰਬੇਡਕਰ ਪਾਰਕ ਹਦੀਆਬਾਦ ਫਗਵਾੜਾ ਵਿਖੇ ਮਾਨਵਤਾਵਾਦੀ ਕਦਰਾਂ ਕੀਮਤਾਂ ਦੀ ਬਹਾਲੀ ਲਈ ਸਮਤਾ -ਸੁਤੰਤਰਤਾ -ਭਾਈਚਾਰੇ ਦੀ ਬੁਲੰਦ ਆਵਾਜ਼ ਭਾਰਤੀ ਸੰਵਿਧਾਨ ਨੂੰ ਸਮਰਪਿਤ 26 ਜਨਵਰੀ ਗਣਤੰਤਰ ਦਿਵਸ ਤੇ ਵਿਸ਼ੇਸ਼ ਸੰਵਿਧਾਨ ਜਾਗਰੂਕਤਾ ਪ੍ਰੋਗਰਾਮ ਦਿਨ ਐਤਵਾਰ 26 ਜਨਵਰੀ 2025 ਸ਼ਾਮ 4 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸੰਵਿਧਾਨ ਪ੍ਰਤੀ ਜਾਗਰੂਕਤਾ ਲਈ ਬੁੱਧੀਜੀਵੀ ਬੁਲਾਰੇ ਆਪਣੇ ਵਿਚਾਰ ਪੇਸ਼ ਕਰਨਗੇ। ਇਸ ਮੌਕੇ ਤੇ ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀਆਂ ਜਾਣਗੀਆਂ। ਆਪ ਸਭ ਨੇ ਇਸ ਸੰਵਿਧਾਨ ਜਾਗਰੂਕਤਾ ਪ੍ਰੋਗਰਾਮ ਨੂੰ ਦੇਖਣ ਅਤੇ ਸੁਣਨ ਦੀ ਕ੍ਰਿਪਾਲਤਾ ਕਰਨੀ ਜੀ। ਪ੍ਰੋਗਰਾਮ ਦੇ ਸਹਿਯੋਗ ਲਈ ਸਮੂਹ ਐਨ ਆਰ ਆਈ ਵੀਰਾਂ ਅਤੇ ਸ਼ੁਭਚਿੰਤਕਾਂ ਦਾ ਧੰਨਵਾਦ। ਵੱਲੋਂ ਡਾ ਬੀ ਆਰ ਅੰਬੇਡਕਰ ਵੈਲਫੇਅਰ ਸੁਸਾਇਟੀ ਰਜਿ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਧਾਰਮਿਕ ਪ੍ਰੀਖਿਆ ’ਚ ਅਵੱਲ ਰਹਿਣ ਵਾਲੇ ਖਾਲਸਾ ਕਾਲਜ ਦੇ ਵਿਦਿਆਰਥੀ ਨਕਦ ਰਾਸ਼ੀ ਨਾਲ ਸਨਮਾਨਿਤ
Next articleਬੇਟੀ ਬਚਾਓ ਬੇਟੀ ਪੜਾਓ ਕੈਂਪ ਬਾਬਾ ਗੋਲਾ ਸੀਨੀਅਰ ਸੈਕੰਡਰੀ ਸਕੂਲ ਲਗਾਇਆ ਗਿਆ