ਕਿਹਾ- ਇਲਾਕੇ ‘ਚ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿੱਚ ਰੱਖਿਆ ਜਾਵੇਗਾ ਬਰਕਰਾਰ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਨਹੀ ਬਖਸ਼ਿਆ ਜਾਵੇਗਾ
ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ )-ਪੰਜਾਬ ਵਿਚ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸਪੈਸ਼ਲ ਡੀ.ਜੀ.ਪੀ. ਲੋਅ ਐਂਡ ਆਰਡਰ ਅਰਪਿਤ ਸ਼ੁਕਲਾ ਵਲੋਂ ਅੱਜ ਜ਼ਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਅਤੇ ਰੋਪੜ੍ਹ ਦੀ ਸਰਹੱਦ ‘ਤੇ ਸਥਿਤ ਆਸਰੋਂ ਚੌਕੀ ਦੇ ਹਾਈ-ਟੈੱਕ ਨਾਕੇ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਨਾਕੇ ਤੋਂ ਗੁਜਰਨ ਵਾਲੇ ਵਾਹਨਾਂ ਦੀ ਖੁਦ ਵੀ ਚੈਕਿੰਗ ਕੀਤੀ | ਉਨ੍ਹਾਂ ਵਾਹਨ ਚਾਲਕਾਂ ਨੂੰ ਘਰ ਤੋਂ ਨਿਕਲਣ ਦੇ ਸਮੇਂ ਆਪਣੇ ਵਾਹਨਾਂ ਦਾ ਕਾਗਜ਼ਾਤ ਪੂਰੇ ਨਾਲ ਲੈ ਕੇ ਚੱਲਣ ਦੀ ਹਿਦਾਇਤ ਦਿੱਤੀ ਤਾਂ ਕਿ ਨਾਕੇਬੰਦੀ ਤੇ ਚੈਕਿੰਗ ਦੇ ਦੌਰਾਨ ਕੋਈ ਪ੍ਰੇਸ਼ਾਨੀ ਨਾ ਝੱਲਣੀ ਪਵੇ | ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਲਾਕੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਾਰਰ ਰੱਖਣ ਵਿੱਚ ਕੋਈ ਵੀ ਕਸਰ ਨਹੀ ਛੱਡੀ ਜਾਵੇਗੀ | ਲੋਕਾਂ ਨੂੰ ਸ਼ਾਤੀ ਪੂਰਵਕ ਮਾਹੌਲ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ , ਸ਼ਰਾਰਤੀ ਤੱਤਵਾਂ ਤੇ ਗੈਗਸਟਾਰਾਂ ਨੂੰ ਨੱਥ ਪਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹੈ | ਹਾਈਟੈੱਕ ਨਾਕੇ ਦੀ ਚੈਕਿੰਗ ਦੌਰਾਨ ਸੁਰੱਖਿਆਂ ਦੇ ਸਾਰੇ ਪ੍ਰਬੰਧ ਤਸੱਲੀਬਖਸ਼ ਪਾਏ ਗਏ | ਡੀ.ਜੀ.ਪੀ.ਨੇ ਤਾਇਨਾਤ ਮੁਲਾਜ਼ਮਾਂ ਦੀ ਮੁਸਤੈਦੀ ਨੂੰ ਪਰਖਿਆ ਅਤੇ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ | ਡੀ ਜੀ ਪੀ ਨੇ ਨਾਕਾ ਤੇ ਤੈਨਾਤ ਮੁਲਾਜ਼ਮਾਂ ਨੂੰ ਆਪਣੀ ਡਿਉਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੇ ਹੁਕਮ ਦਿੱਤੇ | ਉਨ੍ਹਾਂ ਕਿਹਾ ਕਿ ਹਰ ਆਉਣ ਜਾਣ ਵਾਲੇ ਵਾਹਨ ਦੀ ਬਾਰੀਕੀ ਨਾਲ ਜਾਂਚ ਕਰਕੇ ਹੀ ਅੱਗੇ ਜਾਣ ਦਿੱਤਾ ਜਾਵੇ | ਚੈਕਿੰਗ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ | ਇਸ ਮੌਕੇ . ਡੀ.ਐੱਸ.ਪੀ. ਹਿੰਮਤ ਮਲਹੋਤਰਾ ਨੇ ਡੀਜੀਪੀ ਅਰਪਿਤ ਸ਼ੁਕਲਾ ਅਤੇ ਉੱਚ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿੱਚ ਕਾਇਮ ਰੱਖਿਆ ਜਾਵੇਗਾ | ਕਾਨੂੰਨ ਨਾਲ ਕਿਸੇ ਨੂੰ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਸਾਰੇ ਮੁਲਾਜ਼ਮਾਂ ਵਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ | ਇਸ ਮੌਕੇ ਐਸ ਐਸ ਓ ਅਭਿਸ਼ੇਕ ਸ਼ਰਮਾ ਥਾਣਾ ਕਾਠਗੜ੍ਹ, ਐਸ ਐਚ ਓ ਸਦਰ ਬਲਾਚੌਰ ਵਿਕਰਮ ਸਿੰਘ ਰੌੜੀ ਅਤੇ ਹੋਰ ਪੁਲਿਸ ਮੁਲਾਜ਼ਮ ਹਾਜ਼ਰ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



