ਰਛਪਾਲ ਸਿੰਘ ਸੰਘਾ ਦੁਆਰਾ ਸੰਸਥਾ ਗੋਲਡਨ ਵਿਰਸਾ ਯੂ ਕੇ ਨਾਲ ਵਿਸ਼ੇਸ਼ ਮੀਟਿੰਗ
ਲੰਡਨ (ਸਮਾਜ ਵੀਕਲੀ) ( ਕੌੜਾ) –ਨਵੀਂ ਪੀੜ੍ਹੀ ਨੂੰ ਪੰਜਾਬੀ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਜਿਸ ਲਈ ਗੋਲਡਨ ਵਿਰਸਾ ਯੂ ਕੇ ਦਾ ਭਰਪੂਰ ਸਹਿਯੋਗ ਲਿਆ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਇੰਡੀਅਨ ਓਵਰਸੀਜ਼ ਕਾਂਗਰਸ ਯੂ ਕੇ ਦੇ ਪ੍ਰਧਾਨ ਰਛਪਾਲ ਸਿੰਘ ਸੰਘਾ ਗੋਲਡਨ ਵਿਰਸਾ ਯੂ ਕੇ ਦੇ ਐਮ ਡੀ ਰਾਜਬੀਰ ਸਿੰਘ ਸਮਰਾ ਤੇ ਸਮੂਹ ਪ੍ਰਵਾਸੀ ਪੰਜਾਬੀਆਂ ਨਾਲ ਇੱਕ ਮੀਟਿੰਗ ਦੌਰਾਨ ਕੀਤਾ। ਰਛਪਾਲ ਸਿੰਘ ਸੰਘਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬੀ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਲਈ ਵਿਦੇਸ਼ ਵਿਚ ਰਹਿ ਰਹੀ ਨੌਜਵਾਨ ਪੀੜ੍ਹੀ ਲਈ ਵਿਸ਼ੇਸ਼ ਪ੍ਰੋਗ੍ਰਾਮ ਆਯੋਜਿਤ ਕੀਤੇ ਜਾਣਗੇ। ਜਿਸ ਵਿਚ ਪੰਜਾਬੀ ਲੋਕ ਗਾਇਕਾਂ ਦੁਆਰਾ ਇਹਨਾਂ ਸਮਾਗਮਾਂ ਵਿੱਚ ਪੰਜਾਬੀ ਲੋਕ ਗੀਤਾਂ ਨੂੰ ਪੇਸ਼ਕਾਰੀ ਵਜੋਂ ਪੇਸ਼ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਉਥੇ ਹੀ ਗੋਲਡਨ ਵਿਰਸਾ ਯੂ ਕੇ ਦੇ ਸਹਿਯੋਗ ਨਾਲ ਨੌਜਵਾਨ ਪੀੜ੍ਹੀ ਨੂੰ ਮਾਂ ਬੋਲੀ ਪੰਜਾਬੀ ਨਾਲ ਜੋੜਨ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬੀ ਭਾਈਚਾਰੇ ਨੂੰ ਇੱਕ ਮੰਚ ਤੇ ਇਕੱਠਾ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਦੌਰਾਨ ਗੋਲਡਨ ਵਿਰਸਾ ਯੂ ਕੇ ਦੇ ਐੱਮ ਡੀ ਰਾਜਵੀਰ ਸਿੰਘ ਸਮਰਾ ਨੇ ਰਛਪਾਲ ਸਿੰਘ ਸੰਘਾ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਕਿ ਗੋਲਡਨ ਵਿਰਸਾ ਯੂ ਕੇ ਦਾ ਮੁੱਖ ਉਦੇਸ਼ ਹੀ ਨੌਜਵਾਨ ਪੀੜ੍ਹੀ ਨੂੰ ਆਪਣੇ ਪੰਜਾਬੀ ਵਿਰਸੇ ਤੇ ਸੱਭਿਆਚਾਰ ਨਾਲ ਜੋੜੀ ਰੱਖਣਾ ਹੈ। ਰਾਜਵੀਰ ਸਮਰਾ ਨੇ ਗੋਲਡਨ ਵਿਰਸਾ ਯੂ ਕੇ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਇੰਡੀਅਨ ਓਵਰਸੀਜ਼ ਕਾਂਗਰਸ ਯੂ ਕੇ ਦੇ ਪ੍ਰਧਾਨ ਰਛਪਾਲ ਸਿੰਘ ਸੰਘਾ ਨੂੰ ਵਿਸ਼ਵਾਸ਼ ਦਿਵਾਇਆ। ਇਸ ਮੌਕੇ ਤੇ ਸੁਖਵੀਰ ਸਿੰਘ ਸੋਢੀ ਗੀਤਕਾਰ , ਸੋਨੂੰ ਸ਼ੇਰ ਗਿੱਲ, ਆਦਿ ਗੋਲਡਨ ਵਿਰਸਾ ਯੂ ਕੇ ਦੇ ਹੋਰ ਮੈਂਬਰ ਹਾਜਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly