HOME ਵਿਸ਼ੇਸ਼ ਬੱਚਿਆਂ ਦੀ ਭਲਾਈ ਲਈ ਸਾਰਿਆਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ :...

ਵਿਸ਼ੇਸ਼ ਬੱਚਿਆਂ ਦੀ ਭਲਾਈ ਲਈ ਸਾਰਿਆਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ : ਪਵਿੱਤਰ ਸਿੰਘ

5
ਫੋਟੋ ਅਜਮੇਰ ਦੀਵਾਨਾ

ਆਸ਼ਾਦੀਪ ਵੈਲਫੇਅਰ ਸੁਸਾਇਟੀ ਨੂੰ 1.50 ਲੱਖ ਦਾ ਚੈੱਕ ਸੌਂਪਿਆ ਗਿਆ

ਹੁਸ਼ਿਆਰਪੁਰ   (ਸਮਾਜ ਵੀਕਲੀ)   (ਤਰਸੇਮ ਦੀਵਾਨਾ) –  ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਮੈਂਬਰ ਪਵਿੱਤਰ ਸਿੰਘ ਕੁਲਾਰ ਵੱਲੋਂ ਆਪਣੇ ਪਿਤਾ ਸੁੱਚਾ ਸਿੰਘ ਕੁਲਾਰ ਦੀ ਯਾਦ ਵਿੱਚ ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਂਖੇਲਾ ਵਿੱਚ ਅਰਦਾਸ ਕਰਵਾਈ ਗਈ ਅਤੇ ਵਿਸ਼ੇਸ਼ ਬੱਚਿਆਂ, ਸਟਾਫ ਲਈ ਲੰਗਰ ਲਗਾਇਆ ਗਿਆ। ਇਸ ਮੌਕੇ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੇਵਾ ਕਾਰਜ ਸਮਾਜ ਲਈ ਪ੍ਰੇਰਨਾ ਦਾ ਕੰਮ ਕਰਦੇ ਹਨ। ਉਨ੍ਹਾਂ ਦੱਸਿਆ ਕਿ ਪਵਿੱਤਰ ਸਿੰਘ ਵੱਲੋਂ ਵਿਸ਼ੇਸ਼ ਬੱਚਿਆਂ ਦੀ ਭਲਾਈ ਲਈ ਡੇਢ ਲੱਖ ਰੁਪਏ ਦਾ ਚੈੱਕ ਆਸ਼ਾਦੀਪ ਵੈਲਫੇਅਰ ਸੁਸਾਇਟੀ ਨੂੰ ਸੌਂਪਿਆ ਗਿਆ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਸਕੂਲ ਦੇ ਅੰਦਰ ਵਿਕਾਸ ਦੇ ਕਾਰਜ ਕਰਵਾਏ ਜਾਣਗੇ। ਇਸ ਸਮੇਂ ਪਵਿੱਤਰ ਸਿੰਘ ਨੇ ਕਿਹਾ ਕਿ ਵਿਸ਼ੇਸ਼ ਬੱਚਿਆਂ ਦੀ ਸੇਵਾ ਤੋਂ ਵੱਡੀ ਕੋਈ ਦੂਜੀ ਸੇਵਾ ਨਹੀਂ ਹੈ, ਇਨ੍ਹਾਂ ਬੱਚਿਆਂ ਦੀ ਭਲਾਈ ਲਈ ਅਸੀਂ ਸਾਰਿਆਂ ਨੂੰ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਸ਼ਾਦੀਪ ਵੈਲਫੇਅਰ ਸੁਸਾਇਟੀ ਵੱਲੋਂ ਵਿਸ਼ੇਸ਼ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਇਸ ਮੌਕੇ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਸਕੱਤਰ ਕਰਨਲ ਗੁਰਮੀਤ ਸਿੰਘ, ਮਲਕੀਤ ਸਿੰਘ ਮਹੇੜੂ, ਮਸਤਾਨ ਸਿੰਘ ਗਰੇਵਾਲ, ਪਰਮਜੀਤ ਸਿੰਘ ਸਚਦੇਵਾ, ਰਾਮ ਆਸਰਾ, ਹਰਮੇਸ਼ ਤਲਵਾੜ, ਸੁਭਾਸ਼ ਮਹਿਤਾ, ਮਧੂਮੀਤ ਕੌਰ, ਸੁਖਦੇਵ ਸਿੰਘ, ਮੋਹਨ ਸਿੰਘ, ਹਰਵਿੰਦਰ ਕੌਰ, ਵਰਿੰਦਰ ਕੁਮਾਰ, ਪ੍ਰਿੰਸੀਪਲ ਸ਼ੈਲੀ ਸ਼ਰਮਾ ਅਤੇ ਸਟਾਫ ਮੈਂਬਰ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜਤਿੰਦਰ ਸਿੰਘ ਲਾਲੀ ਬਾਜਵਾ ਇੱਕ ਮਿਹਨਤੀ, ਇਮਾਨਦਾਰ ਅਤੇ ਪਾਰਟੀ ਨੂੰ ਸਮਰਪਿਤ ਆਗੂ ਹਨ : ਬਰਿੰਦਰ ਸਿੰਘ ਪਰਮਾਰ
Next articleਰੰਗਲਾ ਪੰਜਾਬ ਫੰਡ ‘ਚ ਸਿਵਲ ਹਸਪਤਾਲ ਨੂੰ ਮਿਲੀਆਂ 2 ਐਂਬੂਲੈਂਸਾਂ