ਰੋਪੜ, 26 ਜਨਵਰੀ (ਪੱਤਰ ਪ੍ਰੇਰਕ): ਨਹਿਰੂ ਸਟੇਡੀਅਮ ਰੋਪੜ ਵਿਖੇ ਗਣਤੰਤਰਤਾ ਦਿਹਾੜੇ ਦੇ ਸਮਾਗਮ ਦੌਰਾਨ ਕੁਲਤਾਰ ਸਿੰਘ ਵਿਧਾਨ ਸਭਾ ਸਪੀਕਰ, ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਅਤੇ ਡਾ. ਚਰਨਜੀਤ ਸਿੰਘ ਚੰਨੀ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਵੱਲੋਂ ਖੇਡਾਂ ਵਿੱਚ ਮੱਲਾਂ ਮਾਰਨ ਵਾਲ਼ੇ ਖਿਡਾਰੀਆਂ ਮੋਹਨ ਸਿੰਘ ਚਾਹਲ, ਕੁਲਦੀਪ ਸਿੰਘ, ਮਨਜਿੰਦਰ ਸਿੰਘ, ਬੇਬੀ ਕੋਹਿਨੂਰ ਕੌਰ ਅਤੇ ਗੁਰਬਿੰਦਰ ਸਿੰਘ (ਰੋਮੀ ਘੜਾਮੇਂ ਵਾਲ਼ਾ) ਦਾ ਉਚੇਚੇ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸੀਨੀਅਰ ਜਿਲ੍ਹਾ ਅਧਿਕਾਰੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly