HOME ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ

2

ਨਵਾਂਸ਼ਹਿਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ—2026 (ਐਸ.ਆਈ.ਆਰ.) ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ਚੋਣ ਅਫ਼ਸਰ—ਕਮ—ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਜਿਲ੍ਹੇ ਦੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵੱਲੋਂ ਇੱਕ ਵਾਰ ਫਿਰ ਤੋਂ ਸਪੈਸ਼ਲ ਇਨਟੈਨਸਿਵ ਰੀਵੀਜ਼ਨ—2026 ਦਾ ਸ਼ੈਡਿਊਲ ਸਾਝਾਂ ਕਰਦੇ ਹੋਇਆ ਦੱਸਿਆ ਗਿਆ, ਕਿ ਇਸ ਜਿਲ੍ਹੇ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਬੀ.ਐਲ.ਓਜ਼ 25 ਜੂਨ, 2026 ਨੂੰ ਸ਼ੁਰੂ ਹੋਣ ਵਾਲੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਦੌਰਾਨ ਹਰੇਕ ਵੋਟਰ ਦੇ ਘਰ ਜਾਣਗੇ ਅਤੇ Enumeration Form (EF) ਦੀ ਇੱਕ ਕਾਪੀ ਵੋਟਰ ਨੂੰ ਦੇਣਗੇ ਅਤੇ ਫਿਰ ਵਾਪਿਸ ਪ੍ਰਾਪਤ ਕਰਕੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾ ਕਰਵਾਉਣਗੇ। ਇਸ ਸਬੰਧ ਵਿੱਚ ਜਿਲ੍ਹਾ ਚੋਣ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਮਿਤੀ 23 ਅਤੇ 24 ਜੂਨ 2026 ਨੂੰ ਹਰਕੇ ਬੀ.ਐਲ.ਓਜ਼ ਵੱਲੋਂ ਆਪਣੇ ਵੋਟਿੰਗ ਏਰੀਏ ਦੇ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਬੀ.ਐਲ.ਏਜ਼ ਨਾਲ ਕੀਤੀ ਮੀਟਿੰਗਾ ਕੀਤੀਆਂ ਜਾ ਰਹੀਆ ਹਨ ਅਤੇ ਉਨ੍ਹਾਂ ਨਾਲ ਮੈਪਡ ਅਤੇ ਅਨ—ਮੈਪਡ ਵੋਟਰ ਦੀ ਜਾਣਾਕਰੀ ਸਾਂਝੀ ਕਰਨਗੇ। ਜਿਨ੍ਹਾਂ ਮੋਜ਼ੂਦਾ ਵੋਟਰ ਦੀ ਮੈਪਿੰਗ ਵੋਟਰ ਸੂਚੀ 2003 ਨਾਲ ਅਜੇ ਤੱਕ ਨਹੀ ਹੋਈ, ਸਬੰਧੀ ਲੋੜੀਂਦੀ ਜਾਣਕਾਰੀ /ਸਹਾਇਤਾ ਪ੍ਰਦਾਨ ਕਰਨਗੇ। ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆ ਤੋਂ ਆਮ ਆਦਮੀ ਪਾਰਟੀ ਤੋਂ ਸ਼੍ਰੀ ਜ਼ਸਪ੍ਰੀਤ ਸਿੰਘ ਰੂਬੀ ਕੰਗ ਅਤੇ ਸ਼੍ਰੀ ਸਤਨਾਮ ਜਲਾਲਪੁਰ, ਸ਼੍ਰੁੋਮਣੀ ਅਕਲੀ ਦਲ ਤੋਂ ਸ਼੍ਰੀ ਜਰਨੈਲ ਸਿੰਘ ਖਾਲਸਾ, ਸ਼੍ਰੀ ਦਿਨੇਸ਼ ਕੁਮਾਰ ਅਤੇ ਸ਼੍ਰੀ ਹਰਪ੍ਰੀਤ ਸਿੰਘ ਖਾਲਸਾ, ਸੀ.ਪੀ.ਆਈ.(ਐਮ.) ਤੋਂ ਸ਼੍ਰੀ ਜਰਨੈਲ ਸਿੰਘ ਰਾਣੇਵਾਲ ਅਤੇ ਸ਼੍ਰੀ ਜਸਵਿੰਦਰ ਸਿੰਘ ਭੰਗਲ, ਬਹੁਜਨ ਸਮਾਜ ਪਾਰਟੀ ਤੋਂ ਸ਼੍ਰੀ ਸਰਬਜੀਤ ਜਾਫਰਪੁਰ ਅਤੇ ਸ਼੍ਰੀ ਹਰਵਿਲਾਸ ਬਸਰਾ, ਕਾਂਗਰਸ ਪਾਰਟੀ ਤੋਂ ਸ਼੍ਰੀ ਸੁਭਾਸ਼ ਚੰਦਰ ਅਤੇ ਸ਼੍ਰੀ ਬਲਜਿੰਦਰ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਸ਼੍ਰੀ ਮੁਨੀਸ਼ ਅਗਨੀਹੋਤਰੀ ਅਤੇ ਸ਼੍ਰੀ ਗੁਰਜੀਤ ਸਿੰਘ ਸ਼ਾਮਿਲ ਸਨ। ਇਸ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸ਼ਨ ਤੋਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੰਜੀਵ ਸ਼ਰਮਾਂ, ਤਹਿਸੀਲਦਾਰ ਚੋਣਾਂ ਸ਼੍ਰੀ ਅਮਨਦੀਪ ਸਿੰਘ ਅਤੇ ਸ਼੍ਰੀ ਜਸਵੀਰ ਸਿੰਘ ਪੀ.ਏ.ਟੂ ਡੀ.ਸੀ. ਹਾਜ਼ਿਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਜ਼ਿਲ੍ਹੇ ਵਿੱਚ 0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ
Next articleਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ