HOME ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਬੀ.ਐਲ.ਏ. ਦੀ ਨਿਯੁਕਤੀ...

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਬੀ.ਐਲ.ਏ. ਦੀ ਨਿਯੁਕਤੀ ਸਬੰਧੀ ਮੀਟਿੰਗ

2
ਨਵਾਂਸ਼ਹਿਰ    (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ—2026 (ਐਸ.ਆਈ.ਆਰ.) ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ਚੋਣ ਅਫ਼ਸਰ—ਕਮ—ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਜਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਜਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਵਲੋਂ 25 ਜੂਨ, 2026 ਨੂੰ ਸ਼ੁਰੂ ਹੋਣ ਵਾਲੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਦੀਆ ਤਿਆਰੀਆ ਸਬੰਧੀ ਜਾਇਜਾ ਲਿਆ ਗਿਆ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾ ਵੱਲੋਂ ਐਸ.ਆਈ.ਆਰ. ਸਬੰਧੀ ਹੁਣ ਤੱਕ ਦੀਆਂ ਕੀਤੀ ਗਈਆ ਤਿਆਰੀਆਂ, ਟ੍ਰੇਨਿੰਗ , ਚੋਣ ਸਮੱਗਰੀ ਦੀ ਉਪਲੱਬਧਾ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਰਾਜਨੀਤਿਕ ਪਾਰਟੀਆਂ ਵੱਲੋਂ ਬੂਥ ਲੈਵਲ ਏਜੰਟ (ਬੀ.ਐਲ.ਏ) ਦੀ ਬੂਥ ਵਾਈਜ਼ ਨਿਯੁਕਤੀ ਦੀ ਤਾਜਾ ਸਥਿਤੀ ਦੀ ਜਾਣਕਾਰੀ ਲਈ ਗਈ ਅਤੇ ਜਿਨ੍ਹਾਂ ਰਾਜਨੀਤਿਕ ਪਾਰਟੀਆ ਵੱਲੋਂ ਅਜੇ ਤੱਕ ਬੀ.ਐਲ.ਏ. ਦੀ ਨਿਯੁਕਤੀ ਨਹੀ ਕੀਤੀ ਗਈ ਉਨ੍ਹਾਂ ਨੂੰ ਟੇਲੀਫੋਨੀਕਲੀ ਸੰਪਰਕ ਵੀ ਕੀਤਾ ਗਿਆ ਅਤੇ ਜਲਦੀ ਤੋਂ ਪੋਲਿੰਗ ਬੂਥ ਵਾਈਜ ਬੀ.ਐਲ.ਏ. ਨਿਯੁਕਤ ਕਰਨ ਲਈ ਬੇਨਤੀ ਕੀਤੀ ਗਈ, ਤਾਂ ਜ਼ੋ ਜਿਹੜੇ ਵੋਟਰ ਦੀ ਮੋਜੂਦਾ ਵੋਟ ਦੀ ਮੈਪਿੰਗ ਵੋਟਰ ਸੂਚੀ 2003 ਨਾਲ ਨਹੀ ਹੋ ਸਕੀ ਨੂੰ ਮੈਪ ਕੀਤਾ ਜਾ ਸਕੇ। ਜਿਲ੍ਹਾ ਚੋਣ ਅਫ਼ਸਰ ਵੱਲੋਂ ਆਦੇਸ਼ ਜਾਰੀ ਕਰਦੇ ਹੋਏ ਕਿਹਾ ਗਿਆ ਕਿ ਕਿਸੇ ਵੀ ਵੋਟਰ ਦੀ ਨਜਾਇਜ ਵੋਟ ਨਾ ਕੱਟੀ ਜਾਵੇ ਅਤੇ ਜਿਹੜੇ ਵੋਟਰ ਮੌਜੂਦ ਨਹੀ ਹਨ ਦੀ ਵੋਟ ਵੋਟਰ ਸੂਚੀ ਵਿੱਚ ਕੱਟ ਦਿੱਤੀ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੰਜੀਵ ਸ਼ਰਮਾ, ਈ.ਆਰ.ਓ.—ਕਮ—ਉਪ ਮੰਡਲ ਮੈਜਿਸਟ੍ਰੇਟ, ਬਲਾਚੌਰ ਸ਼੍ਰੀ ਸੁਨੀਲ, ਈ.ਆਰ.ਓ.—ਕਮ—ਉਪ ਮੰਡਲ ਮੈਜਿਸਟ੍ਰੇਟ, ਨਵਾਂਸ਼ਹਿਰ ਅਨਮਜੋਤ ਕੌਰ, ਈ.ਆਰ.ਓ.—ਕਮ—ਉਪ ਮੰਡਲ ਮੈਜਿਸਟ੍ਰੇਟ, ਬੰਗਾ ਸ਼੍ਰੀ ਵਿਪਲ ਭੰਡਾਰੀ, ਏ.ਈ.ਆਰ.ਓ—1—ਕਮ—ਤਹਿਸੀਲਦਾਰ ਨਵਾਂਸ਼ਹਿਰ ਸ਼੍ਰੀ ਗੁਰਮੁੱਖ ਸਿੰਘ, ਏ.ਈ.ਆਰ.ਓ—2—ਕਮ—ਨਾਇਬ ਤਹਿਸੀਲਦਾਰ ਨਵਾਂਸ਼ਹਿਰ, ਸ਼੍ਰੀ ਜ਼ਸਕਰਨ ਸਿੰਘ ਬਰਾੜ,  ਏ.ਈ.ਆਰ.ਓ—1—ਕਮ—ਕਾਰਜ ਸਾਧਕ ਅਫ਼ਸਰ, ਬੰਗਾ ਸ਼੍ਰੀ ਰਾਜੀਵ ਸਰੀਨ, ਤੋਂ ਇਲਾਵਾ ਚੋਣ ਤਹਿਸੀਲਦਾਰ ਸ਼੍ਰੀ ਅਮਨਦੀਪ ਸਿੰਘ ਹਾਜਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਚੋਣਾਂ ਦੇ ਮੱਦੇਨਜ਼ਰ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਹਲਕਾ ਬਲਾਚੌਰ ਦੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ; ਲੋਕਾਂ ਨਾਲ ਕੀਤਾ ਵਿਚਾਰ-ਵਟਾਂਦਰਾ
Next articleਮੋਰਿੰਡਾ ਵਿਖੇ ਹੱਕੀ ਮੰਗਾਂ ਨੂੰ ਲੈ ਕੇ ‘ਇਫਟੂ’ ਵੱਲੋਂ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ