HOME ਸਪੈਸ਼ਲ ਇੰਨਟੈਸਿਵ ਰਵੀਜ਼ਨ-2026

ਸਪੈਸ਼ਲ ਇੰਨਟੈਸਿਵ ਰਵੀਜ਼ਨ-2026

28

ਸਮਾਜ ਵੀਕਲੀ ਯੂ ਕੇ

ਸਪੈਸ਼ਲ ਇੰਨਟੈਸਿਵ ਰਵੀਜ਼ਨ-2026
*ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ: ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ*

ਨਵਾਂਸ਼ਹਿਰ, 2 ਜੂਨ (ਜਤਿੰਦਰ ਪਾਲ ਸਿੰਘ ਕਲੇਰ)- ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 ਜੋ ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਚੱਲੇਗੀ, ਜਿਸ ਵਿੱਚ ਬੀ.ਐਲ.ਓਜ਼ ਘਰੋ-ਘਰੀ ਜਾ ਕੇ ਵੋਟਰ ਦੇ ਫਾਰਮ ਭਰਵਾਉਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਸ਼.ਭ.ਸ.ਨਗਰ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕੇ 046-ਬੰਗਾ, 047-ਨਵਾਂਸ਼ਹਿਰ ਅਤੇ 048-ਬਲਾਚੌਰ ਵਿੱਚ ਵੋਟਿੰਗ ਮੈਪਿੰਗ ਦਾ ਕੰਮ ਪ੍ਰੀ-ਐਸ.ਆਈ.ਆਰ. ਦੌਰਾਨ ਤਕਰੀਬਨ 88.73% ਹੋ ਚੁੱਕਾ ਹੈ।

ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਪਿੰਗ ਦਾ ਕੰਮ ਮੁਕੰਮਲ ਕਰਨ ਲਈ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਪ੍ਰਾਪਤ ਹਦਾਇਤ ਅਨੁਸਾਰ ਇੱਕ ਸਪੈਸ਼ਲ ਕੈਂਪ 7 ਜੂਨ 2026 ਨੂੰ ਲਗਾਇਆ ਜਾ ਰਿਹਾ ਹੈ। ਸਪੈਸ਼ਲ ਕੈਂਪ ਦੌਰਾਨ ਬੀ.ਐਲ.ਓਜ਼ ਆਪਣੇ-ਆਪਣੇ ਸਬੰਧਤ ਪੋਲਿੰਗ ਸਟੇਸ਼ਨ ਤੇ ਸਵੇਰੇ 10.00 ਵਜੇ ਤੋਂ 04.00 ਵਜੇ ਬੈਠਣਗੇ ਅਤੇ Unmapped Elector ਨੂੰ ਮੈਪਿੰਗ ਕਰਨਗੇ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਗੇ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਵੀਜ਼ਨ (SIR)-2026 ਦੇ ਸਬੰਧ ਵਿੱਚ ਜਿਹੜੇ ਵੋਟਰ ਦੀ ਮੈਪਿੰਗ ਮੌਜੂਦਾ ਵੋਟਰ ਸੂਚੀ ਨਾਲ ਨਹੀ ਹੋਈ ਹੈ, ਉਨ੍ਹਾਂ ਨੂੰ ਮੈਪ ਕਰਨ ਲਈ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਇੱਕ ਸਪੈਸ਼ਲ ਕੈਂਪ 7 ਜੂਨ 2026 ਨੂੰ ਲਗਾਇਆ ਜਾਵੇਗਾ। ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਵਲੋਂ ਅਜੇ ਤੱਕ ਆਪਣੀ ਵੋਟ ਨੂੰ ਵੋਟਰ ਸੂਚੀ 2003 ਨਾਲ ਮੈਪਿੰਗ ਨਹੀ ਕਰਵਾਈ ਗਈ, ਉਹ ਇਸ ਸਪੈਸ਼ਲ ਕੈਂਪ ਵਿੱਚ ਪਹੁੰਚ ਕੇ ਬੀ.ਐਲ.ਓਜ਼ ਨਾਲ ਸੰਪਰਕ ਕਰਨ ਅਤੇ ਮੈਪਿੰਗ ਦਾ ਕੰਮ ਨੂੰ 100% ਮੁਕੰਮਲ ਕਰਨ ਵਿੱਚ ਸਹਿਯੋਗ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੇ ਵਲੋਂ ਨਿਯੁਕਤ ਬੀ.ਐਲ.ਓ. ਨੂੰ ਮੈਪਿੰਗ ਦੇ ਕੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।

Previous articleਦਰਦ-ਏ-ਦਾਸਤਾਨ – ਤੀਜਾ ਘੱਲੂਘਾਰਾ ਜਾਂ ਬਲਿਊ ਸਟਾਰ ਅਪ੍ਰੇਸ਼ਨ?
Next article4 ਜੂਨ ਦੇ ਡਾਇਰੈਕਟਰ ਦਫ਼ਤਰ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਹੋਵਾਂਗੇ ਸ਼ਾਮਿਲ -ਜ਼ਿਲ੍ਹਾ ਆਗੂ – ਕੇਡਰ ਵਿੱਚ ਭਾਰੀ ਰੋਸ