HOME ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਲਈ ਸੋਧਿਆ ਗਿਆ ਪ੍ਰੋਗਰਾਮ ਜਾਰੀ :...

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਲਈ ਸੋਧਿਆ ਗਿਆ ਪ੍ਰੋਗਰਾਮ ਜਾਰੀ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ
7 ਜੂਨ ਨੂੰ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਮੈਪਿੰਗ ਕੈਂਪ, ਯੋਗ ਵੋਟਰਾਂ ਨੂੰ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਦੀ ਅਪੀਲ
ਨਵਾਂਸ਼ਹਿਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.) ਸਬੰਧੀ ਸੋਧਿਆ ਹੋਇਆ ਕਾਰਜਕ੍ਰਮ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਕੰਮ ਨਿਰਧਾਰਿਤ ਸਮਾਂ-ਸਾਰਣੀ ਅਨੁਸਾਰ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੋਧੇ ਗਏ ਪ੍ਰੋਗਰਾਮ ਅਨੁਸਾਰ ਡਰਾਫ਼ਟ ਵੋਟਰ ਸੂਚੀ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ, ਜਦਕਿ ਇਨ੍ਹਾਂ ਦੇ ਨਿਪਟਾਰੇ ਦੀ ਪ੍ਰਕਿਰਿਆ 28 ਸਤੰਬਰ 2026 ਤੱਕ ਪੂਰੀ ਕੀਤੀ ਜਾਵੇਗੀ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 15 ਤੋਂ 24 ਜੂਨ ਤੱਕ ਤਿਆਰੀ, ਸਿਖਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਵੋਟਰਾਂ ਤੋਂ ਐਨੂਮੀਰੇਸ਼ਨ ਫਾਰਮ ਭਰਵਾਉਣਗੇ।ਸ਼੍ਰੀ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਦੇ 88.76 ਫੀਸਦੀ ਵੋਟਰ ਸੂਚੀ ਨਾਲ ਕੀਤੀ ਜਾ ਚੁੱਕੀ ਹੈ। ਬਾਕੀ ਰਹਿੰਦੇ ਵੋਟਰਾਂ ਦੀ ਸਹੂਲਤ ਲਈ 7 ਜੂਨ 2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੇ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿੱਥੇ ਬੀ.ਐਲ.ਓ. ਮੌਜੂਦ ਰਹਿਣਗੇ। ਡਿਪਟੀ ਕਮਿਸ਼ਨਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐਨੂਮੀਰੇਸ਼ਨ ਫਾਰਮ ਲਾਜ਼ਮੀ ਤੌਰ ’ਤੇ ਭਰਨ ਅਤੇ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਮੁਹੱਈਆ ਕਰਵਾਉਣ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸਹੀ ਅਤੇ ਸ਼ੁੱਧ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਵਿਧਾਨ ਸਭਾ ਚੋਣਾਂ 2027: ਜਸਵਿੰਦਰ ਕੁਮਾਰ ਵਿੱਕੀ ਚੌਧਰੀ ਦੇ ਪੱਖ ’ਚ ਉੱਠੀ ਲੋਕ ਲਹਿਰ, ਟਿਕਟ ਦੀ ਦਾਅਵੇਦਾਰੀ ਹੋਈ ਮਜ਼ਬੂਤ
Next articleToo Little, Too Late: Keir Starmer and the Henry Nowak Case