ਚੰਡੀਗੜ੍ਹ (ਸਮਾਜ ਵੀਕਲੀ): ਦੋ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਉੱਤੇ ਦਾਅਵੇਦਾਰੀ ਨੂੰ ਲੈ ਕੇ ਛਿੜੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਤੋਂ ਬਾਅਦ ਹਰਿਆਣਾ ਸਰਕਾਰ ਨੇ ਵੀ ਮੰਗਲਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਇਜਲਾਸ ਦੌਰਾਨ ਚੰਡੀਗੜ੍ਹ ’ਤੇ ਹਰਿਆਣਾ ਦਾ ਹੱਕ ਅਤੇ ਐੱਸਵਾਈਐੱਲ ਬਾਰੇ ਮਤਾ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਦੇ ਰਵੱਈਏ ਖ਼ਿਲਾਫ਼ ਵੀ ਮਤਾ ਪੇਸ਼ ਕੀਤਾ ਜਾ ਸਕਦਾ ਹੈ। ਵਿਸ਼ੇਸ਼ ਇਜਲਾਸ 5 ਅਪਰੈਲ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly