ਸੰਗਰੂਰ (ਸਮਾਜ ਵੀਕਲੀ) (ਰਮੇਸ਼ਵਰ ਸਿੰਘ) ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦੀ ਵਿਸ਼ੇਸ਼ ਇਕੱਤਰਤਾ 8 ਜੂਨ ਦਿਨ ਐਤਵਾਰ ਨੂੰ ਸਵੇਰ 10:00 ਵਜੇ ਲੇਖਕ ਭਵਨ ਸੰਗਰੂਰ ਵਿਖੇ ਰੱਖੀ ਗਈ ਹੈ, ਜਿਸ ਵਿੱਚ 22 ਜੂਨ ਨੂੰ ਮਨਾਏ ਜਾ ਰਹੇ ਸਭਾ ਦੇ ਬਾਰ੍ਹਵੇਂ ਸਥਾਪਨਾ ਦਿਵਸ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ ਅਤੇ ਸਭਾ ਵੱਲੋਂ ਪ੍ਰਕਾਸ਼ਿਤ ਕੀਤੀ ਜਾਣ ਵਾਲੀ ਪੁਸਤਕ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਸਭਾ ਦੇ ਪ੍ਰੈੱਸ ਸਕੱਤਰ ਪਵਨ ਕੁਮਾਰ ਹੋਸ਼ੀ ਨੇ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਸੰਤ ਕਬੀਰ ਜੀ ਨੂੰ ਸਮਰਪਿਤ ਕਵੀ ਦਰਬਾਰ ਵੀ ਹੋਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


