HOME ਸਪੈਸ਼ਲ ਐਸ.ਆਈ.ਆਰ. ਕੈਂਪ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਸਟੇਸ਼ਨਾਂ ਦੀ...

ਸਪੈਸ਼ਲ ਐਸ.ਆਈ.ਆਰ. ਕੈਂਪ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਚੈਕਿੰਗ

1

ਗਣਨਾ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਬੀ.ਐਲ.ਓਜ਼ ਨੂੰ ਦਿੱਤੇ ਨਿਰਦੇਸ਼

ਸ਼ਹੀਦ ਭਗਤ ਸਿੰਘ ਨਗਰ,   (ਸਮਾਜ ਵੀਕਲੀ)    (ਜਤਿੰਦਰ ਪਾਲ ਸਿੰਘ ਕਲੇਰ ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਤਹਿਤ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਨੇ ਸ਼ਨੀਵਾਰ ਨੂੰ ਵਿਸ਼ੇਸ਼ ਕੈਂਪਾਂ ਦੌਰਾਨ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਗਣਨਾ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਦਾ ਜਾਇਜ਼ਾ ਲਿਆ।ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ, 2026 ਤੱਕ ਚੱਲ ਰਹੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਘਰ-ਘਰ ਜਾ ਕੇ ਵੋਟਰਾਂ ਤੋਂ ਗਣਨਾ ਫਾਰਮ ਭਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਦੀ ਡਿਜੀਟਾਈਜ਼ੇਸ਼ਨ ਵੀ ਕੀਤੀ ਜਾ ਰਹੀ ਹੈ। ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ 11 ਅਤੇ 12 ਜੁਲਾਈ ਨੂੰ ਵਿਸ਼ੇਸ਼ ਕੈਂਪ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਨਿਰਦੇਸ਼ਾਂ ਤਹਿਤ ਅੱਜ ਜ਼ਿਲੇ ਦੇ ਸਾਰੇ ਪੋਲਿੰਗ ਬੂਥਾਂ ਤੇ ਇਹ ਸਪੈਸ਼ਲ ਕੈਂਪ ਲਗਾਏ ਗਏ ਹਨ। ਚੈਕਿੰਗ ਦੌਰਾਨ ਸੰਜੀਵ ਸ਼ਰਮਾ ਨੇ ਵਿਧਾਨ ਸਭਾ ਹਲਕਾ 047-ਨਵਾਂ ਸ਼ਹਿਰ ਅਧੀਨ ਪੋਲਿੰਗ ਸਟੇਸ਼ਨ ਨੰਬਰ 112 ਸਰਕਾਰੀ ਪ੍ਰਾਇਮਰੀ ਸਕੂਲ ਜੇਠੂ ਮਜਾਰਾ, ਪੋਲਿੰਗ ਸਟੇਸ਼ਨ ਨੰਬਰ 137 ਅਤੇ 138 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਸਮਾਨਪੁਰ ਅਤੇ ਪੋਲਿੰਗ ਸਟੇਸ਼ਨ ਨੰਬਰ 142 ਸਰਕਾਰੀ ਹਾਈ ਸਕੂਲ ਸਹਾਬਪੁਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਬੰਧਤ ਬੀ.ਐਲ.ਓਜ਼ ਨਾਲ ਗੱਲਬਾਤ ਕਰਦਿਆਂ ਹੁਣ ਤੱਕ ਇਕੱਤਰ ਅਤੇ ਡਿਜੀਟਾਈਜ਼ ਕੀਤੇ ਗਏ ਗਣਨਾ ਫਾਰਮਾਂ ਦੀ ਪ੍ਰਗਤੀ ਰਿਪੋਰਟ ਪ੍ਰਾਪਤ ਕੀਤੀ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਬੀ.ਐਲ.ਓਜ਼ ਨੂੰ ਡਿਜੀਟਾਈਜ਼ੇਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਵੋਟਰ ਇਸ ਮਹੱਤਵਪੂਰਨ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਇਸ ਮੌਕੇ ਚੋਣ ਤਹਿਸੀਲਦਾਰ ਸ਼੍ਰੀ ਅਮਨਦੀਪ ਸਿੰਘ ਵੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਦਰਬਾਰ ਬਾਬਾ ਸ਼ੇਖ ਨਸ਼ੀਰਾ ਅੱਪਰਾ ਵਿਖੇ ਸਾਲਾਨਾ ਦੋ ਦਿਨਾਂ ਸਾਲਾਨਾ ਜੋੜ ਮੇਲਾ ਸ਼ਾਨੌ ਸ਼ੌਕਤ ਨਾਲ ਸ਼ੁਰੂ
Next articleਬਲਾਚੌਰ ਦੇ ਵੱਖ-ਵੱਖ ਪਿੰਡਾਂ ਵਿੱਚ ਕਾਠਗੜ੍ਹ ਪੁਲਿਸ ਫੋਰਸ ਵੱਲੋਂ ਤੜਕਸਾਰ ਮਾਰੀ ਗਈ ਰੇਡ, ਇਲਾਕੇ ਵਿੱਚ ਮਚਿਆ ਹੜਕੰਪ