ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਛਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਟੀਕਾਕਰਣ ਅਫ਼ਸਰ ਡਾ ਸੀਮਾ ਗਰਗ ਦੀ ਯੋਗ ਅਗਵਾਈ ਹੇਠ ਜ਼ਿਲੇ ਅੰਦਰ ਵੱਖ ਵੱਖ ਬਲਾਕਾਂ ਅੰਦਰ ਟੀਕਾਕਰਣ ਸੰਬੰਧੀ ਪੇਂਟਾਵੇਲੈਂਟ ਵਿਸ਼ੇਸ਼ ਮੁਹਿੰਮ ਤਹਿਤ ਸੈਸ਼ਨ ਲਗਾਏ ਗਏ। ਇਸ ਸੰਬੰਧੀ ਗੱਲਬਾਤ ਕਰਦਿਆਂ ਡਾ ਸੀਮਾ ਗਰਗ ਨੇ ਦੱਸਿਆ ਕਿ 23ਦਿਸੰਬਰ ਤੋਂ 31 ਦਿਸੰਬਰ ਤੱਕ ਵਿਸ਼ੇਸ਼ ਪੇਂਟਾਵੇਲੈਂਟ ਮੁਹਿੰਮ ਚਲਾਈ ਜਾ ਰਹੀ ਹੈ।ਇਸ ਦੇ ਤਹਿਤ ਜਿਹਨਾਂ ਬੱਚਿਆਂ ਦਾ ਟੀਕਾਕਰਣ ਛੁੱਟ ਗਿਆ ਹੈ ਜਾਂ ਸ਼ੁਰੂ ਹੀ ਨਹੀਂ ਹੋਇਆ ਉਹਨਾਂ ਨੂੰ ਕਵਰ ਕੀਤਾ ਜਾਵੇਗਾ।ਉਹਨਾਂ ਬੱਚਿਆਂ ਦੇ ਮਾਤਾ ਪਿਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਰਹਿੰਦੇ ਟੀਕੇ ਸਮੇਂ ਸਿਰ ਲਗਵਾਉਣ ਤਾਂ ਜੋ ਉਹਨਾਂ ਨੂੰ 11 ਬਿਮਾਰੀਆਂ ਤੋਂ ਸੁਰੱਖਿਅਤ ਕੀਤਾ ਜਾ ਸਕੇ।ਸੰਪੂਰਨ ਟੀਕਾਕਰਣ ਬੱਚਿਆਂ ਦੇ ਵਿਕਾਸ ਲਈ ਬਹੁਤ ਜਰੂਰੀ ਹੈ।ਇਹ ਟੀਕੇ ਲਗਵਾਉਣ ਲਈ ਆਪਣੇ ਪਿੰਡ ਦੀ ਆਸ਼ਾ ਵਰਕਰ ਅਤੇ ਏ ਐਨ ਐਮ ਨਾਲ ਸੰਪਰਕ ਕੀਤਾ ਜਾਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



