ਸਪੈਸ਼ਲ ਟੀਕਾਕਰਨ ਹਫਤੇ ਦੀ ਹੋਈ ਸ਼ੁਰੂਆਤ

ਕੈਪਸ਼ਨ : ਪਿੰਡ ਨੰਗਲ ਕਲਾਂ ਦੇ ਇਕ ਭੱਠੇ ਦੀ ਪਥੇਰ ਉੱਤੇ ਵਿਸ਼ੇਸ਼ ਟੀਕਾਕਰਨ ਕੈਂਪ ਦੌਰਾਨ ਸਿਹਤ ਕਰਮਚਾਰੀ ਅਤੇ ਲਾਭਪਾਤਰੀ।
ਮਾਨਸਾ,  (ਸਮਾਜ ਵੀਕਲੀ)  ( ਚਾਨਣ ਦੀਪ ਸਿੰਘ ਔਲਖ ) ਸਿਵਲ ਸਰਜਨ ਮਾਨਸਾ ਡਾਕਟਰ ਅਰਵਿੰਦਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਵਿੰਦਰ ਸਿੰਗਲਾ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਬਲਜੀਤ ਕੌਰ ਦੀ ਅਗਵਾਈ ਵਿੱਚ ਸਿਹਤ ਬਲਾਕ ਖਿਆਲਾ ਕਲਾਂ ਵੱਲੋਂ ਸਮੂਦਾਇਕ ਸਿਹਤ ਕੇਦਰ ਖਿਆਲਾ ਕਲਾਂ ਅਧੀਨ ਪਿੰਡਾਂ ਵਿੱਚ 7 ਮਾਰੂ ਬੀਮਾਰੀਆਂ ਅਤੇ ਖਸਰਾ ਰੁਬੈਲਾ ਬੀਮਾਰੀ ਦੇ ਪੂਰਨ ਖਾਤਮੇ ਲਈ ਦੂਰ ਦਰਾਡੇ ਇਲਾਕਿਆਂ , ਭੱਠਿਆਂ ਅਤੇ ਝੁੱਗੀ ਝੌਂਪੜੀ ਏਰੀਏ ਵਿੱਚ 24 ਫਰਬਰੀ ਤੋਂ 1 ਮਾਰਚ ਤੱਕ ਪੂਰਾ ਹਫ਼ਤਾ ਚੱਲਣ ਵਾਲੇ ਟੀਕਾਕਰਨ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਟੀਕਾਕਰਨ ਤੋਂ ਵਾਂਝੇ ਪੰਜ ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀਆਂ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ। ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਸਪੈਸ਼ਲ ਟੀਕਾਕਰਨ ਕੈਂਪ ਲਗਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਸਰਾ ਰੁਬੈਲਾ ਬੀਮਾਰੀ ਤੋਂ ਪੀੜ੍ਹਤ ਬੱਚਿਆਂ ਨੂੰ ਬੁਖਾਰ ਅਤੇ ਸਰੀਰ ਤੇ ਦਾਣੇ ਹੋ ਜਾਂਦੇ ਹਨ । ਸਿਹਤ ਕਰਮੀਆਂ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਸਿਹਤ ਕੇਂਦਰ ਵਿੱਚ ਇਸ ਦੀ ਸੂਚਨਾ ਦੇਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ । ਟੀਕਾਕਰਨ ਸੂਚੀ ਵਿੱਚ ਸ਼ਾਮਲ ਸਾਰੀਆਂ ਬੀਮਾਰੀਆਂ ਤੋਂ ਬਚਾਅ ਲਈ ਸਿਹਤ ਟੀਮਾਂ ਵੱਲੋਂ ਪਰਵਾਸੀ ਮਜ਼ਦੂਰਾਂ ਨੂੰ ਭੱਠਿਆਂ, ਫੈਕਟਰੀਆਂ ਵਿੱਚ ਆਊਟ ਰੀਚ ਕੈਂਪ ਲਗਾ ਕੇ ਜੱਚਾ ਬੱਚਾ ਕਾਰਡ ਵਿੱਚ ਦਰਜ ਜਾਣਕਾਰੀ ਰਾਹੀਂ ਜਾਗਰੂਕ ਕੀਤਾ ਗਿਆ।   ਇਸ ਲੜੀ ਤਹਿਤ ਅੱਜ ਸਬ ਸੈਂਟਰ ਨੰਗਲ ਕਲਾਂ ਅੰਡਰ ਆਉਂਦੇ ਵੱਖ ਵੱਖ ਭੱਠਿਆਂ, ਪਥੇਰਾਂ , ਫੈਕਟਰੀਆਂ ਆਦਿ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਚਾਨਣ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਪਰਵਾਸੀ ਮਜ਼ਦੂਰਾਂ ਨੂੰ ਨਿਯਮਤ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਅਮਰਜੀਤ ਕੌਰ ਏ ਐਨ ਐਮ, ਬਲਵੀਰ ਕੌਰ ਏ ਐਨ ਐਮ, ਰਮਨਦੀਪ ਕੌਰ ਸੀ ਐੱਚ ਓ, ਜਸਬੀਰ ਕੌਰ ਆਸ਼ਾ, ਪਰਵਾਸੀ ਮਜ਼ਦੂਰ , ਔਰਤਾਂ ਅਤੇ ਬੱਚੇ ਹਾਜ਼ਰ ਸਨ।
ਚਾਨਣ ਦੀਪ ਸਿੰਘ ਔਲਖ, ਸੰਪਰਕ 9876888177
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਅੰਬੇਡਕਰ ਮਿਸ਼ਨ ਸੁਸਾਇਟੀ ਮਹਾਬੋਧੀ ਮਹਾਵਿਹਾਰ ਮੁਕਤੀ ਅੰਦੋਲਨ ਦੇ ਸਮਰਥਨ ਵਿੱਚ ਕਰੇਗੀ ਇਕ ਰੋਜ਼ਾ ਭੁੱਖ ਹੜਤਾਲ
Next articleਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਬਲਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ