ਸੰਗਰੂਰ, (ਰਮੇਸ਼ਵਰ ਸਿੰਘ)- ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਅਤੇ ਚੰਡੀਗੜ੍ਹ ਵੱਲੋਂ ਕਰਵਾਏ ਗਏ ਰਾਜ ਪੱਧਰੀ ਭਾਸ਼ਣ ਮੁਕਾਬਲਿਆਂ ਵਿੱਚ ਸੰਗਰੂਰ ਦੀ ਗਗਨਦੀਪ ਜੋਸ਼ੀ ਨੇ ਤੀਸਰਾ ਸਥਾਨ ਹਾਸਲ ਕੀਤਾ ਜਿਸ ਕਾਰਨ ਉਸ ਨੂੰ ਜ਼ਿਲਾ ਯੂਥ ਸੇਵਾਵਾਂ ਦਫ਼ਤਰ ਵਿਚ ਜ਼ਿਲ੍ਹਾ ਯੂਥ ਅਫਸਰ ਮੈਡਮ ਅੰਜਲੀ ਚੌਧਰੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੇ ਦੱਸਿਆ ਭਾਸ਼ਾਵਾਂ ਦਾ ਗਿਆਨ ਹੋਣਾ ਵਿਅਕਤੀਗਤ ਵਿਕਾਸ ਲਈ ਅਤਿ ਜਰੂਰੀ ਹੈ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਹਿੰਦੀ ਭਾਸ਼ਾ ਦੇ ਵਿਕਾਸ ਅਤੇ ਪ੍ਰਚਾਰ ਹਿੱਤ ਹਰ ਸਾਲ 14 ਸਤੰਬਰ ਤੋਂ 28 ਸਤੰਬਰ ਤੱਕ ਹਿੰਦੀ ਦਿਵਸ ਅਤੇ ਹਿੰਦੀ ਪੰਦਰਵਾੜਾ ਮਨਾਇਆ ਜਾਂਦਾ ਹੈ ਜਿਸ ਵਿਚ ਕੇਂਦਰ ਦੇ ਹਰ ਵਿਭਾਗ ਵੱਲੋਂ ਇਸ ਸਬੰਧੀ ਸੈਮੀਨਾਰ, ਵਿਚਾਰ ਚਰਚਾਵਾਂ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਂਦੇ ਹਨ ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਅਤੇ ਚੰਡੀਗੜ੍ਹ ਵੱਲੋਂ ਵੀ 14 ਸਤੰਬਰ ਤੋਂ ਰਾਜ ਅਤੇ ਜਿਲ੍ਹਾ ਪੱਧਰ ਦੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਲੜੀ ਨੂੰ ਜਾਰੀ ਰੱਖਦੇ ਹੋਏ ਰਾਜ ਪੱਧਰ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਜਿਸ ਵਿਚ ਗਗਨਦੀਪ ਜੋਸ਼ੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ DYO – ਮੈਡਮ ਅੰਜਲੀ ਚੌਧਰੀ ਜੀ ਵੱਲੋਂ ਤੀਜਾ ਸਥਾਨ ਪ੍ਰਾਪਤ ਕਰਨ ਤੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਵਲੋਂ ਗਗਨਦੀਪ ਜੋਸ਼ੀ ਨੂੰ ਸਨਮਾਨਿਤ ਕੀਤਾ ਗਿਆ ਤਾਂ ਕਿ ਬੱਚਿਆਂ ਦਾ ਹੌਸਲਾ ਵਧਾਇਆ ਜਾਵੇ ਅਤੇ ਵੱਧ ਤੋਂ ਵੱਧ ਹਿੰਦੀ ਭਾਸ਼ਾ ਪ੍ਰਤੀ ਜਾਗਰੂਕ ਕੀਤਾ ਜਾਵੇ DYO ਮੈਡਮ ਅੰਜਲੀ ਚੌਧਰੀ ਨੇ ਪ੍ਰਤੀਯੋਗਿਤਾ ਵਿਚ ਭਾਗ ਲੈਣ ਲਈ ਬਹੁਤ ਪ੍ਰੇਰਿਤ ਕੀਤਾ ਅਤੇ ਬਹੁਤ ਵਧੀਆ ਤਿਆਰੀ ਕਾਰਵਾਈ !
HOME ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਭਾਸ਼ਣ ਮੁਕਾਬਲੇ