ਸੋਨਭੱਦਰ— ਉੱਤਰ ਪ੍ਰਦੇਸ਼ ਦੇ ਸੋਨਭੱਦਰ ਜ਼ਿਲੇ ‘ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ‘ਚ 6 ਲੋਕਾਂ ਦੀ ਮੌਤ ਹੋ ਗਈ। ਹਾਦਸੇ ‘ਚ 3 ਲੋਕ ਗੰਭੀਰ ਜ਼ਖਮੀ ਹੋ ਗਏ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡਿਵਾਈਡਰ ਪਾਰ ਕਰ ਰਹੇ ਟਰਾਲੇ ਦੀ ਤੇਜ਼ ਰਫਤਾਰ ਨਾਲ ਆ ਰਹੀ ਕ੍ਰੇਟਾ ਕਾਰ ਨਾਲ ਟੱਕਰ ਹੋ ਗਈ। ਫਿਲਹਾਲ ਜ਼ਖਮੀਆਂ ਦਾ ਜ਼ਿਲਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ।
ਮਾਮਲਾ ਸੋਨਭੱਦਰ ਦੇ ਹੱਥੀ ਨਾਲਾ ਥਾਣਾ ਖੇਤਰ ਦੇ ਰਾਨੀਤਾਲੀ ਦਾ ਹੈ, ਜਿੱਥੇ ਛੱਤੀਸਗੜ੍ਹ ਤੋਂ ਆ ਰਹੇ ਇੱਕ ਟਰਾਲੇ ਅਤੇ ਕ੍ਰੇਟਾ ਕਾਰ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ, ਜਿਸ ਕਾਰਨ ਛੇ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਟਰਾਲਾ ਅਚਾਨਕ ਲੇਨ ਬਦਲ ਕੇ ਡਿਵਾਈਡਰ ਪਾਰ ਕਰ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੀ ਕਾਰ ਨਾਲ ਉਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਜਾਣਕਾਰੀ ਮੁਤਾਬਕ ਤੇਜ਼ ਰਫਤਾਰ ਕਾਰ ਦੇ ਡਰਾਈਵਰ ਨੂੰ ਖੁਦ ਨੂੰ ਬਚਾਉਣ ਦਾ ਕੋਈ ਮੌਕਾ ਨਹੀਂ ਮਿਲਿਆ ਅਤੇ ਕਾਰ ਟਰਾਲੇ ਨਾਲ ਟਕਰਾ ਕੇ ਸਿੱਧੀ ਇਕ ਘਰ ‘ਚ ਜਾ ਵੱਜੀ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਟਰਾਲੇ ਦੇ ਡਰਾਈਵਰ ਦੀ ਵੀ ਜਾਨ ਚਲੀ ਗਈ। ਇਸ ਦੇ ਨਾਲ ਹੀ ਖੜ੍ਹੇ ਟਰੱਕ ਦਾ ਡਰਾਈਵਰ ਵੀ ਇਸ ਘਟਨਾ ਦੀ ਲਪੇਟ ‘ਚ ਆ ਗਿਆ ਅਤੇ ਉਸ ਦੀ ਵੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly