ਕਪੂਰਥਲਾ, 24 ਜੁਲਾਈ ( ਕੌੜਾ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਵਿਖੇ ਪ੍ਰਿੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਹੇਠ ਬੱਚਿਆਂ ਵਿੱਚ ਭਾਸ਼ਾ ਦੇ ਸ਼ੁੱਧ ਰੂਪ ਬੋਲਣ, ਲਿਖਣ ਅਤੇ ਪੜ੍ਹਣ ਦੀ ਕਲਾ ਨੂੰ ਨਿਖਾਰਨ ਲਈ ਸਪੈਿਲੰਗ ਬੀ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਐਲ. ਕੇ. ਜੀ, ਯੂ.ਕੇ. ਜੀ ਜਮਾਤ ਦੇ ਬੱਚਿਆਂ ਵਾਸਤੇ ਸਪੈੱਲ ਮੈਰਾਥਨ ਕਰਵਾਇਆ ਗਿਆ।ਇਸ ਮੁਕਾਬਲੇ ਵਿਚ ਬੱਚਿਆ ਨੇ ਵੱਖਰੇ- ਵੱਖਰੇ ਅੱਖਰਾਂ ਨੂੰ ਜੋੜ ਕੇ ਨਵੇਂ ਸ਼ਬਦ ਬਣਾਉਣੇ ਸਿੱਖੇ। ਪਹਿਲੀ ਤੋਂ ਤੀਜੀ ਜਮਾਤ ਦੇ ਬੱਚਿਆਂ ਲਈ ‘ਸਪੈੱਲ ਬੀ’ ਕੰਪੀਟੀਸ਼ਨ ਕਰਵਾਇਆ ਗਿਆ।ਪ੍ਰਿੰਸੀਪਲ ਰੇਨੂੰ ਅਰੋੜਾ ਨੇ ਦੱਸਿਆ ਕਿ ਅਜਿਹੇ ਮੁਕਾਬਲਿਆਂ ਚ’ ਬੱਚੇ ਆਪਣੀ ਭਾਸ਼ਾ ਦਾ ਵਿਕਾਸ ਕਰਦੇ ਹਨ। ਉਨ੍ਹਾਂ ਕਿਹਾ ਬੱਚੇ ਅਕਸਰ ਲਿਖਣ ਵਿੱਚ ਗਲਤੀਆਂ ਕਰਦੇ ਹਨ ਅਤੇ ਇਸ ਤਰਾਂ ਦੇ ਮੁਕਾਬਲਿਆਂ ਵਿੱਚ ਵਰਤੇ ਜਾਣ ਵਾਲ਼ੇ ਵੱਖ-ਵੱਖ ਤਰੀਕੇਆਂ ਨਾਲ ਬੱਚੇ ਔਖ਼ੇ ਸ਼ਬਦ ਵੀ ਅਸਾਨੀ ਨਾਲ ਸਿੱਖ ਜਾਂਦੇ ਹਨ। ਇਹਨਾਂ ਮੁਕਾਬਲਿਆਂ ਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਜੀ ਹਾਊਸ ਨੇ ਪਹਿਲਾਂ ਸਥਾਨ ਹਾਸਿਲ ਕੀਤਾ। ਸਾਹਿਬਜ਼ਾਦਾ ਜੁਝਾਰ ਸਿੰਘ ਜੀ ਹਾਊਸ ਦੂਜੇ ਸਥਾਨ ਤੇ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਹਾਊਸ ਤੀਜੇ ਸਥਾਨ ਤੇ ਜੇਤੂ ਰਹੇ।ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਇਸ ਮੌਕੇ ਤੇ ਮਨਜੀਤ ਕੌਰ, ਜਸਪ੍ਰੀਤ ਕੌਰ, ਸ਼ਵੇਤਾ,ਬਲਜੀਤ ਕੌਰ, ਕੋਮਲ, ਕਵਿਤਾ, ਕਿਰਨ ਅਤੇ ਸੀਮਾ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly