ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਅਤੇ ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਦੀਆਂ ਹਦਾਇਤਾਂ ਅਨੁਸਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖੇਡ ਸੈਂਟਰ ਐਸ.ਐਨ ਕਾਲਜ ਬੰਗਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਤਹਿਤ ਨੌਜਵਾਨਾਂ ਨੂੰ ਗਰਾਊਂਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਮਲਕੀਤ ਸਿੰਘ ਅਥਲੈਟਿਕਸ ਕੋਚ ਦੀ ਅਗਵਾਈ ਹੇਠ ਇਕ ਅਥਲੈਟਿਕਸ ਰਿਲੇਅ ਰੇਸ ਅਤੇ ਕਬੱਡੀ ਦਾ ਸ਼ੋਅ ਮੈਚ ਕਰਵਾਇਆ ਗਿਆ, ਜਿਨ੍ਹਾਂ ਵਿਚ ਨੌਜਵਾਨਾਂ ਵੱਲੋਂ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ। ਇਸ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੋਹਾਨ ਨੇ ਕਿਹਾ ਕਿ ਖੇਡ ਵਿਭਾਗ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕਰੇਗਾ ਅਤੇ ਨਸ਼ਿਆਂ ਖ਼ਿਲਾਫ਼ ਅਜਿਹੇ ਜਾਗਰੂਕਤਾ ਕੈਂਪ ਲਗਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਨਸ਼ਾ ਮੁਕਤ ਹੋਵੇਗਾ ਅਤੇ ਸਾਡੇ ਸ਼ਹੀਦਾਂ ਦੇ ਸੁਪਨੇ ਸਾਕਾਰ ਹੋਣਗੇ। ਇਸ ਮੌਕੇ ਮਿਸ ਲਵਪ੍ਰੀਤ ਕੌਰ ਅਥਲੈਟਿਕਸ ਕੋਚ, ਗੁਰਜੀਤ ਕੌਰ ਕਬੱਡੀ ਕੋਚ ਅਤੇ ਹੋਰ ਪੰਤਵੰਤੇ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



